ਪੰਜਾਬ ''ਚ ਪਟਾਕਿਆਂ ਪਿੱਛੇ ਚੱਲੀਆਂ ਠਾਹ-ਠਾਹ ਗੋਲੀਆਂ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
Sunday, Nov 03, 2024 - 10:47 AM (IST)
ਸੰਗਤ ਮੰਡੀ (ਮਨਜੀਤ) : ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਪਥਰਾਲਾ ਵਿਖੇ ਬੀਤੀ ਦੀਵਾਲੀ ਦੀ ਰਾਤ ਪੰਚਾਇਤੀ ਚੋਣਾਂ ਦੀ ਰੰਜ਼ਿਸ਼ ਦੇ ਚੱਲਦਿਆਂ ਪਿੰਡ ਦੇ ਦੋ ਨੌਜਵਾਨ ਗਰੁੱਪਾਂ ’ਚ ਪਟਾਕੇ ਚਲਾਉਣ ਨੂੰ ਲੈ ਕੇ ਤਕਰਾਰ ਹੋ ਗਈ। ਇਸ ਤਕਰਾਰ ਦੌਰਾਨ ਚੱਲੀ ਗੋਲੀ ’ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ 2 ਨੌਜਵਾਨ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਸੁਖਪਾਲ ਸੁੱਖਾ ਤੇ ਮਨਦੀਪ ਗੋਰਖਾ ਦੋਵੇਂ ਗਰੁੱਪਾਂ ’ਚ ਪੰਚਾਇਤੀ ਚੋਣਾਂ ਦੌਰਾਨ ਪੰਚ ਉਮੀਦਵਾਰ ਨੂੰ ਲੈ ਕੇ ਰੰਜ਼ਿਸ਼ ਚੱਲਦੀ ਆ ਰਹੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਧਮਾਕਾ, ਚੱਲਦੀ ਟਰੇਨ 'ਚ ਪੈ ਗਈਆਂ ਚੀਕਾਂ (ਵੀਡੀਓ)
ਬੀਤੀ ਦੀਵਾਲੀ ਦੀ ਰਾਤ ਪਿੰਡ ਦੇ ਅੰਦਰਲੇ ਗੁਰਦੁਆਰਾ ਸਾਹਿਬ ਨਜ਼ਦੀਕ ਪਹਿਲਾਂ ਇਕ ਗਰੁੱਪ ਵੱਲੋਂ ਪਟਾਕੇ ਚਲਾਏ ਗਏ, ਫਿਰ ਦੂਜੇ ਗਰੁੱਪ ਵੱਲੋਂ ਉਸੇ ਥਾਂ 'ਤੇ ਆ ਕੇ ਪਟਾਕੇ ਚਲਾਏ ਗਏ। ਇਸੇ ਦੌਰਾਨ ਦੋਵੇਂ ਗਰੁੱਪਾਂ ’ਚ ਇਸ ਕਦਰ ਤਕਰਾਰਬਾਜ਼ੀ ਹੋਈ ਕਿ ਦੋਵੇਂ ਗਰੁੱਪਾਂ ਨੇ ਇਕ ਦੂਜੇ ’ਤੇ ਠਾਹ-ਠਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਗੋਲੀਬਾਰੀ ’ਚ ਗਗਨਦੀਪ ਸਿੰਘ (25) ਪੁੱਤਰ ਅਵਤਾਰ ਸਿੰਘ ਦੀ ਮੌਤ ਹੋ ਗਈ, ਜਦਕਿ ਮਨਦੀਪ ਗੋਰਖਾ ਅਤੇ ਅਵਤਾਰ ਸਿੰਘ ਗੋਲੀਬਾਰੀ ’ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਮ੍ਰਿਤਕ ਗਗਨਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਇਹ ਵੀ ਪੜ੍ਹੋ : ਪੰਜਾਬੀਓ ਕੱਢ ਲਓ ਕੰਬਲ ਤੇ ਰਜਾਈਆਂ! ਮੌਸਮ ਵਿਭਾਗ ਦੀ ਆ ਗਈ ਵੱਡੀ Update
ਕੀ ਕਹਿੰਦੇ ਹਨ ਐੱਸ. ਪੀ.
ਐੱਸ. ਪੀ. ਨਰਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡ ’ਚ ਸੁਖਪਾਲ ਸਿੰਘ ਤੇ ਮਨਦੀਪ ਗੋਰਖਾ ਦੋ ਗਰੁੱਪਾਂ ਵਿਚਕਾਰ ਪੰਚਾਇਤੀ ਚੋਣਾਂ ਨੂੰ ਲੈ ਕੇ ਰੰਜ਼ਿਸ਼ ਚੱਲਦੀ ਆ ਰਹੀ ਸੀ। ਬੀਤੀ ਰਾਤ ਇਨ੍ਹਾਂ ਗਰੁੱਪਾਂ ’ਚ ਪਟਾਕੇ ਚਲਾਉਣ ਨੂੰ ਲੈ ਕੇ ਤਕਰਾਰਬਾਜ਼ੀ ਹੋ ਗਈ। ਦੋਵਾਂ ਗਰੁੱਪਾਂ ਵੱਲੋਂ ਇਕ-ਦੂਜੇ ’ਤੇ 12 ਬੋਰ ਰਾਈਫਲ ਤੇ 32 ਬੋਰ ਰਿਵਾਲਵਰ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ। ਇਸ ਗੋਲੀਬਾਰੀ ’ਚ ਗਗਨਦੀਪ ਸਿੰਘ ਨਾਂ ਦੇ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ, ਜਦੋਂ ਕਿ ਦੋ ਨੌਜਵਾਨ ਮਨਦੀਪ ਸਿੰਘ ਗੋਰਖਾ ਤੇ ਜਗਤਾਰ ਸਿੰਘ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਦੋਵੇ ਧਿਰਾਂ ਹਸਪਤਾਲ ’ਚ ਦਾਖ਼ਲ ਹਨ। ਦੋਵੇਂ ਪਾਰਟੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਉਸੇ ਅਨੁਸਾਰ ਹੀ ਅੱਗੇ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8