ਫੁੱਟਬਾਲ ਟੂਰਨਾਮੈਂਟ ਚ ਚੱਲੀਆਂ ਗੋਲੀਆਂ, ਇਕ ਦੀ ਮੌਤ

Saturday, Mar 08, 2025 - 10:57 PM (IST)

ਫੁੱਟਬਾਲ ਟੂਰਨਾਮੈਂਟ ਚ ਚੱਲੀਆਂ ਗੋਲੀਆਂ, ਇਕ ਦੀ ਮੌਤ

ਚੌਂਕ ਮਹਿਤਾ (ਕੈਪਟਨ) - ਦੇਰ ਸ਼ਾਮ ਕਸਬਾ ਚੌਂਕ ਮਹਿਤਾ ਦੇ ਨੇੜੇ ਪਿੰਡ ਖੱਬੇ ਰਾਜਪੂਤਾਂ ਵਿਖੇ ਗੋਲੀਆਂ ਚੱਲਣ ਨਾਲ ਇਕ ਦੀ ਮੌਤ ਅਤੇ ਇਕ ਨੌਜਵਾਨ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਕਾਰਨ ਪੂਰੇ ਇਲਾਕੇ ਵਿਚ ਸਹਿਮ ਦਾ ਮਹੌਲ ਬਣ ਗਿਆ। 

ਜ਼ਿਕਰਯੋਗ ਹੈ ਕਿ ਪਿੰਡ ਖੱਬੇ ਰਾਜਪੂਤਾਂ ਦੀ ਖੇਡ ਗ੍ਰਾਊਂਡ ਵਿੱਚ ਚੱਲ ਰਹੇ ਫੁੱਟਬਾਲ ਟੂਰਨਾਂਮੈਂਟ ਦੀ ਸਮਾਪਤੀ ਮੌਕੇ ਜੇਤੂ ਟੀਮਾਂ ਨੂੰ ਇਨਾਮ ਵੰਡੇ ਜਾਣ ਦੇ ਤੁਰੰਤ ਬਾਅਦ ਮੋਟਰਸਾਈਕਲ 'ਤੇ ਆਏ 2 ਨਕਾਬਪੋਸ਼ ਵਿਅਕਤੀ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਇਸ ਦੌਰਾਨ ਫੁੱਟਬਾਲ ਖਿਡਾਰੀ ਗੁਰਸੇਵਕ ਸਿੰਘ ਸਾਬੂ ਪਿੰਡ ਨੰਗਲੀ ਕਲਾਂ ਉਮਰ ਕਰੀਬ 15 ਸਾਲ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। 

ਜਦਕਿ ਟੂਰਨਾਮੈਂਟ ਦੇ ਗੋਲਕੀਪਰ ਗੁਰਪ੍ਰੀਤ ਸਿੰਘ ਪਿੰਡ ਖੱਬੇਰਾਜ ਪੂਤਾਂ ਦੇ ਗੋਲੀਆਂ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਮਾਮਲੇ ਵਿਚ ਐੱਸ.ਐੱਚ.ਓ. ਸ਼ਮਸ਼ੇਰ ਸਿੰਘ ਨੇ ਆਖਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
 


author

Inder Prajapati

Content Editor

Related News