ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ ''ਚ ਦਹਿਸ਼ਤ ਦਾ ਮਾਹੌਲ

Wednesday, May 27, 2026 - 01:31 AM (IST)

ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ ''ਚ ਦਹਿਸ਼ਤ ਦਾ ਮਾਹੌਲ

ਜਲੰਧਰ (ਮਹੇਸ਼) - ਕਮਿਸ਼ਨਰੇਟ ਪੁਲਸ ਦੇ ਥਾਣਾ ਰਾਮਾ ਮੰਡੀ ਅਧੀਨ ਇਲਾਕੇ ਸੁੱਚੀ ਪਿੰਡ ਵਿਚ ਮੰਗਲਵਾਰ ਦੇਰ ਰਾਤ ਗੋਲੀਆਂ ਚੱਲਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਅਤੇ ਉਹ ਆਪਣੇ ਘਰਾਂ ਵਿਚੋਂ ਬਾਹਰ ਆ ਗਏ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਏ. ਡੀ. ਸੀ. ਪੀ. ਸਿਟੀ-1 ਆਕਰਸ਼ੀ ਜੈਨ, ਏ. ਸੀ. ਪੀ. ਜਲੰਧਰ ਸੈਂਟਰਲ ਰਾਜੇਸ਼ ਠਾਕੁਰ ਵੀ ਐੱਸ. ਐੱਚ. ਓ. ਰਾਮਾ ਮੰਡੀ ਤੇ ਹੋਰ ਪੁਲਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚ ਗਏ।

ਮਿਲੀ ਜਾਣਕਾਰੀ ਮੁਤਾਬਕ ਸੁੱਚੀ ਪਿੰਡ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਅਨਮੋਲ ਸਿੰਘ ਪੁੱਤਰ ਤਲਵਿੰਦਰ ਸਿੰਘ ਲਾਡੀ ਆਪਣੀ ਕਾਰ ਵਿਚ ਜਿਮ ਤੋਂ ਆ ਰਿਹਾ ਸੀ। ਮੋਟਰਸਾਈਕਲ ’ਤੇ ਆਏ 2 ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਉਸ ’ਤੇ ਫਾਇਰਿੰਗ ਕਰ ਦਿੱਤੀ। ਇਕ ਗੋਲੀ ਅਨਮੋਲ ਦੀ ਧੌਣ ’ਤੇ ਲੱਗਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ, ਜਿਨ੍ਹਾਂ ਦੀ ਭਾਲ ਵਿਚ ਰਾਤ ਭਰ ਪੁਲਸ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਰਹੀ ਸੀ। ਅਨਮੋਲ ਦੀ ਮਾਂ ਵੀ ਮੌਕੇ ’ਤੇ ਪਹੁੰਚ ਗਈ ਸੀ।

ਏ. ਸੀ. ਪੀ. ਰਾਜੇਸ਼ ਠਾਕੁਰ ਨੇ ਕਿਹਾ ਕਿ ਪੁਲਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਅਨਮੋਲ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ’ਤੇ ਸੁੱਚੀ ਪਿੰਡ ਵਿਚ ਫਾਇਰਿੰਗ ਕਰਨ ਵਾਲੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਚ ਕੇਸ ਦਰਜ ਕੀਤਾ ਜਾ ਰਿਹਾ ਹੈ। ਪੁਲਸ ਨੂੰ ਮੌਕੇ ਤੋਂ ਇਕ ਬੁਲੇਟ ਮੋਟਰਸਾਈਕਲ, ਮੋਬਾਈਲ ਫੋਨ ਅਤੇ ਹਮਲਾਵਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਦੇ 2 ਖੋਲ ਬਰਾਮਦ ਹੋਏ ਹਨ।
 


author

Inder Prajapati

Content Editor

Related News