ਗੁਰਦਾਸਪੁਰ: ਡੋਮੀਨੋਜ਼ ਰੈਸਟੋਰੈਂਟ ਦੇ ਬਾਹਰ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
Saturday, Dec 27, 2025 - 09:38 PM (IST)
ਗੁਰਦਾਸਪੁਰ (ਵਿਨੋਦ) - ਅੱਜ ਸਵੇਰੇ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਗੋਲੀਬਾਰੀ ਦੀ ਸਿਆਹੀ ਅਜੇ ਸੁੱਕੀ ਵੀ ਨਹੀਂ ਸੀ ਕਿ ਰਾਤ 8 ਵਜੇ ਦੇ ਕਰੀਬ ਜੇਲ ਰੋਡ ’ਤੇ ਡੋਮੀਨੋਜ਼ ਰੈਸਟੋਰੈਂਟ ਦੇ ਬਾਹਰ ਗੋਲੀਬਾਰੀ ਨੇ ਸ਼ਹਿਰ ਵਿਚ ਪਹਿਲਾਂ ਤੋਂ ਹੀ ਬਣੀ ਦਹਿਸ਼ਤ ਨੂੰ ਹੋਰ ਵਧਾ ਦਿੱਤਾ। ਰੈਸਟੋਰੈਂਟ ਮੈਨੇਜਰ ਰਾਜ ਨੇ ਕਿਹਾ ਜਦੋਂ ਅਸੀਂ ਗੋਲੀਆਂ ਦੀ ਆਵਾਜ਼ ਸੁਣੀ, ਤਾਂ ਅਸੀਂ ਬਾਹਰ ਦੇਖਿਆ ਤਾਂ ਰੈਸਟੋਰੈਂਟ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ। ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਅਤੇ ਭੱਜਣ ਵਿਚ ਕਾਮਯਾਬ ਹੋ ਗਏ।
ਸੂਚਨਾ ਮਿਲਣ ’ਤੇ ਪੁਲਸ ਸੁਪਰਡੈਂਟ ਡਿਟੈਕਟਿਵ ਡੀ.ਕੇ. ਚੌਧਰੀ), ਡੀ.ਐੱਸ.ਪੀ. ਸਿਟੀ ਮੋਹਨ ਸਿੰਘ ਅਤੇ ਹੋਰ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ। ਇਸ ਸਬੰਧੀ ਪੁਲਸ ਸੁਪਰਡੈਂਟ (ਡਿਟੈਕਟਿਵ ਡੀ.ਕੇ. ਚੌਧਰੀ) ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਣਪਛਾਤੇ ਨੌਜਵਾਨਾਂ ਨੇ ਡੋਮੀਨੋਜ਼ ਰੈਸਟੋਰੈਂਟ ’ਤੇ ਗੋਲੀਬਾਰੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨੇੜੇ-ਤੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ।
