26 ਜਨਵਰੀ ਨੂੰ ਲੈ ਕੇ ਗੁਰਪਤਵੰਤ ਪੰਨੂੰ ਦੀ ਇਕ ਹੋਰ Video ਆਈ ਸਾਹਮਣੇ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Wednesday, Jan 24, 2024 - 07:13 PM (IST)

26 ਜਨਵਰੀ ਨੂੰ ਲੈ ਕੇ ਗੁਰਪਤਵੰਤ ਪੰਨੂੰ ਦੀ ਇਕ ਹੋਰ Video ਆਈ ਸਾਹਮਣੇ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

ਲੁਧਿਆਣਾ (ਰਾਜ) : ਗਣਤੰਤਰ ਦਿਹਾੜੇ ਨੂੰ ਲੈ ਕੇ ਜਿੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਤਿਰੰਗਾ ਲਹਿਰਾਉਣ ਦੀ ਤਿਆਰੀ ਚੱਲ ਰਹੀ ਹੈ, ਉੱਥੇ ਹੀ ਹੁਣ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਨਵੀਂ Update, ਠੰਡ ਕਾਰਨ ਸੂਬੇ 'ਚ ਵਿਗੜਨ ਲੱਗੇ ਹਾਲਾਤ

ਪੰਨੂੰ ਨੇ ਆਪਣੀ ਇਸ ਵੀਡੀਓ 'ਚ ਪੀ. ਏ. ਯੂ. ਦੇ ਵਿਦਿਆਰਥੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ ਕਿਉਂਕਿ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੰਡਾ ਲਹਿਰਾਇਆ ਜਾਣਾ ਹੈ।

ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਦੁੱਖਦਾਈ ਖ਼ਬਰ : ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ

ਪੰਨੂੰ ਨੇ ਵੀਡੀਓ 'ਚ ਵਿਦਿਆਰਥੀਆਂ ਨੂੰ ਭੜਕਾਇਆ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਨ। ਹਾਲਾਂਕਿ ਵੀਡੀਓ ਸਾਹਮਣੇ ਆਉਣ 'ਤੇ ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵੀ ਗੁਰਪਤਵੰਤ ਸਿੰਘ ਪੰਨੂੰ ਵੀਡੀਓ ਜ਼ਰੀਏ ਮੁੱਖ ਮੰਤਰੀ ਮਾਨ ਨੂੰ ਧਮਕੀ ਦੇ ਚੁੱਕਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News