ਵੱਡੀ ਵਾਰਦਾਤ: ਛੋਟੇ ਭਰਾ ਨੇ ਸੁੱਤੀ ਪਈ ਭੈਣ ਨੂੰ ਗੋਲੀਆਂ ਨਾਲ ਭੁੰਨ੍ਹਿਆ

Sunday, Jul 12, 2020 - 09:23 AM (IST)

ਵੱਡੀ ਵਾਰਦਾਤ: ਛੋਟੇ ਭਰਾ ਨੇ ਸੁੱਤੀ ਪਈ ਭੈਣ ਨੂੰ ਗੋਲੀਆਂ ਨਾਲ ਭੁੰਨ੍ਹਿਆ

ਗੁਰਾਇਆ (ਮੁਨੀਸ਼ ਬਾਵਾ) : ਗੁਰਾਇਆ ਦੇ ਨੇੜਲੇ ਪਿੰਡ ਰੁੜਕਾ ਕਲਾ ਵਿਖੇ ਛੋਟੇ ਭਰਾ ਵਲੋਂ ਭੈਣ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਗੁਰਾਇਆ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਹੈਵਾਨੀਅਤ: 19 ਸਾਲਾ ਕੁੜੀ ਨੂੰ ਅਗਵਾ ਕਰ ਕਈ ਦਿਨਾਂ ਤੱਕ ਕੀਤਾ ਗੈਂਗਰੇਪ, ਬੇਹੋਸ਼ ਹੋਣ 'ਤੇ ਵੀ ਨਹੀਂ ਬਕਸ਼ਿਆ

PunjabKesariਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਪ੍ਰਦੀਪ ਕੌਰ (28) ਦੀ ਮਾਂ ਸੁਖਵੰਤ ਕੌਰ ਨੇ ਦੱਸਿਆ ਕਿ ਉਸ ਦੇ ਛੋਟੇ ਪੁੱਤ ਨੇ ਘਰ 'ਚ ਸੁੱਤੀ ਪਈ ਆਪਣੀ ਹੀ ਸਕੀ ਭੈਣ ਦਾ ਸਿਰ 'ਚ ਗੋਲੀਆਂ ਮਾਰ ਕਤਲ ਕਰ ਦਿੱਤਾ ਤੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਵਾਰਦਾਤ ਦਾ ਪਤਾ ਉਨ੍ਹਾਂ ਨੂੰ ਉਸ ਸਮੇਂ ਲੱਗਾ ਜਦੋਂ ਉਹ ਸਵੇਰੇ ਆਪਣੀ ਧੀ ਨੂੰ ਉਠਾਉਣ ਲਈ ਕਮਰੇ 'ਚ ਗਏ। 

ਇਹ ਵੀ ਪੜ੍ਹੋਂ : ਕੈਨੇਡਾ ਤੋਂ ਆਈ ਮਾੜੀ ਖ਼ਬਰ,19 ਸਾਲਾ ਪੰਜਾਬੀ ਨੌਜਵਾਨ ਦੀ ਮੌਤ


author

Baljeet Kaur

Content Editor

Related News