ਜਥੇਦਾਰ ਗੁਰਬਚਨ ਸਿੰਘ ਦੇ ਅਸਤੀਫੇ ਤੋਂ ਬਾਅਦ ਜਾਣੋਂ ਕੀ ਬੋਲੇ ਐੱਸ.ਜੀ.ਪੀ.ਸੀ. ਦੇ ਪ੍ਰਧਾਨ (ਵੀਡੀਓ)

10/19/2018 5:05:52 PM

ਸੰਗਰੂਰ (ਪ੍ਰਿੰਸ ਪਰੋਚਾ) - ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀਆਂ ਕਿਆਸਅਰਾਈਆਂ ਨੂੰ ਵਿਰਾਮ ਲਾਉਂਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੀਤੇ ਦਿਨ ਜਥੇਦਾਰੀ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਅਸਤੀਫੇ 'ਚ ਉਨ੍ਹਾਂ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੱਤਾ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਰਾਮ ਰਹੀਮ ਨੂੰ ਮੁਆਫੀ ਦਿੱਤੇ ਜਾਣ ਦੇ ਮੁੱਦੇ ਦਾ ਵੀ ਜ਼ਿਕਰ ਕੀਤਾ ਹੈ। ਦੂਜੇ ਪਾਸੇ ਜਦੋਂ ਸਿੰਘ ਸਾਹਿਬ ਦੇ ਅਸਤੀਫੇ ਬਾਰੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਗੱਲ ਕੀਤੀ ਗਈ ਤਾਂ ਉਹ ਇਸ ਮਾਮਲੇ 'ਤੇ ਕੁਝ ਵੀ ਕਹਿਣ ਤੋਂ ਬਚਦੇ ਦਿਖਾਈ ਦਿੱਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵੀ ਸਿਰਫ ਖਬਰ ਸੁਣੀ ਹੈ ਅਤੇ ਬਾਕੀ ਉਨ੍ਹਾਂ ਨੂੰ ਇਸ ਬਾਰੇ ਕੁਝ ਜ਼ਿਆਦਾ ਪਤਾ ਨਹੀਂ। 

ਦੱਸ ਦੇਈਏ ਕਿ ਪਿਛਲੇ ਕਾਫੀ ਸਮੇਂ ਤੋਂ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਦੀਆਂ ਖਬਰਾਂ ਆ ਰਹੀਆਂ ਸਨ। ਬੇਅਦਬੀ ਕਾਂਡ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਰਾਮ ਰਹੀਮ ਨੂੰ ਦਿੱਤੀ ਮੁਆਫੀ ਨੂੰ ਜ਼ਿੰਮੇਵਾਰ ਮੰਨਿਆ ਜਾ ਰਿਹਾ ਸੀ, ਜਿਸ ਦੇ ਲਈ ਜਥੇਦਾਰਾਂ ਦੀ ਭੂਮਿਕਾ ਨੂੰ ਸਵਾਲਾਂ ਦੇ ਘੇਰੇ 'ਚ ਖੜ੍ਹਾ ਕੀਤਾ ਜਾ ਰਿਹਾ ਸੀ। ਇਸੇ ਕਾਰਨ ਉਨ੍ਹਾਂ 'ਤੇ ਲਗਾਤਾਰ ਅਸਤੀਫੇ ਦਾ ਦਬਾਅ ਵਧ ਰਿਹਾ ਸੀ। ਬੁੱਧਵਾਰ ਨੂੰ ਅਸਤੀਫੇ ਦੀਆਂ ਖ਼ਬਰਾਂ ਦਾ ਖੰਡਨ ਕਰਨ ਤੋਂ ਬਾਅਦ ਵੀਰਵਾਰ ਨੂੰ ਉਨ੍ਹਾਂ ਨੇ ਬੜੇ ਨਾਟਕੀ ਅੰਦਾਜ਼ 'ਚ ਜਥੇਦਾਰੀ ਤੋਂ ਅਸਤੀਫਾ ਦੇ ਦਿੱਤਾ।


Related News