ਗੁਰਦਾਸ ਮਾਨ ਵਿਵਾਦ ''ਤੇ ਸੁਖਪਾਲ ਖਹਿਰਾ ਦਾ ਵੱਡਾ ਬਿਆਨ
Tuesday, Sep 24, 2019 - 06:35 PM (IST)

ਜਲੰਧਰ (ਸੋਨੂੰ) : ਗੁਰਦਾਸ ਮਾਨ ਵਿਵਾਦ ਵਿਚ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਦਸਤਕ ਦਿੱਤੀ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਜੇਕਰ ਗੁਰਦਾਸ ਮਾਨ ਨੇ ਕੋਈ ਗਲਤੀ ਕੀਤੀ ਹੈ ਤਾਂ ਇਸ ਲਈ ਉਸ ਨੂੰ ਮੁਆਫੀ ਮੰਗ ਲੈਣੀ ਚਾਹੀਦੀ ਹੈ। ਜਲੰਧਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਇਕ ਦੇਸ਼ ਇਕ ਭਾਸ਼ਾ ਦੇ ਮਾਮਲੇ ਨੂੰ ਜ਼ਿਆਦਾ ਤੂਲ ਨਹੀਂ ਦੇਣਾ ਚਾਹੀਦਾ ਕਿਉਂਕਿ ਇਸ ਦੇਸ਼ ਵਿਚ ਕਈ ਭਾਸ਼ਾਵਾਂ ਹਨ ਅਤੇ ਅਜਿਹੀਆਂ ਗੱਲਾਂ ਨਾਲ ਦੇਸ਼ ਨੂੰ ਨੁਕਸਾਨ ਹੋ ਸਕਦਾ ਹੈ।
ਦੂਜੇ ਪਾਸੇ ਕੈਪਟਨ ਸਰਕਾਰ ਵਲੋਂ ਬੇਅਦਬੀ ਮਾਮਲੇ 'ਚ ਬਾਦਲ ਪਰਿਵਾਰ ਨੂੰ ਕਲੀਨ ਚਿੱਟ ਦਿੱਤੇ ਜਾਣ ਦੀਆਂ ਖਬਰਾਂ ਤੋਂ ਬਾਅਦ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ 'ਤੇ ਤਿੱਖਾ ਹਮਲਾ ਬੋਲਿਆ। ਖਹਿਰਾ ਨੇ ਕਿਹਾ ਕਿ ਬਰਗਾੜੀ ਬਹਿਬਲ ਕਲਾ ਕਾਂਡ 'ਚ ਸਰਕਾਰ ਵਲੋਂ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ ਅਤੇ ਢਾਈ ਸਾਲ 'ਚ ਕਾਂਗਰਸ ਸਰਕਾਰ ਇਨਸਾਫ ਨਹੀਂ ਦੇ ਸਕੀ ਹੈ। ਖਹਿਰਾ ਨੇ ਕਿਹਾ ਕਿ ਨਾ ਤਾਂ ਸਰਕਾਰ ਅਸਲ ਦੋਸ਼ੀਆਂ ਨੂੰ ਸਜ਼ਾ ਦਿਵਾ ਸਕੀ ਹੈ ਅਤੇ ਹੁਣ ਮੁੱਖ ਮੰਤਰੀ ਵਲੋਂ ਇਸ ਮਾਮਲੇ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।