ਗੁਰਦਾਸ ਮਾਨ ਅਤੇ ਸਿੱਧੂ ਮੂਸੇਵਾਲਾ ਦੇ ਹੱਕ ''ਚ ਆਏ ਰਾਜਾ ਵੜਿੰਗ

09/23/2019 6:52:26 PM

ਗਿੱਦੜਬਾਹਾ (ਕੁਲਦੀਪ ਰਿਣੀ) : ਵਿਵਾਦਾਂ 'ਚ ਘਿਰੇ ਮਸ਼ਹੂਰ ਗਾਇਕ ਗੁਰਦਾਸ ਮਾਨ ਅਤੇ ਸਿੱਧੂ ਮੂਸੇਵਾਲਾ ਦੇ ਹੱਕ ਵਿਚ ਗਿੱਦੜਬਾਹਾ ਤੋਂ ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨਿੱਤਰ ਆਏ ਹਨ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਗੁਰਦਾਸ ਮਾਨ ਨੇ ਪੰਜਾਬੀ ਦੀ ਬਹੁਤ ਸੇਵਾ ਕੀਤੀ ਹੈ ਅਤੇ ਉਨ੍ਹਾਂ ਨੇ ਅਜਿਹਾ ਕੁਝ ਨਹੀਂ ਕਿਹਾ ਜਿਸ ਨਾਲ ਇੰਨਾ ਬਵਾਲ ਹੋ ਰਿਹਾ ਹੈ। ਵੜਿੰਗ ਨੇ ਕਿਹਾ ਕਿ ਗੁਰਦਾਸ ਮਾਨ 50 ਸਾਲ ਤੋਂ ਪੰਜਾਬੀ ਦੀ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਨੇ ਅੱਜ ਤਕ ਵੀ ਕਿਸੇ ਨੂੰ ਮਾੜਾ ਨਹੀਂ ਬੋਲਿਆ। ਲਿਹਾਜ਼ਾ ਗੁਰਦਾਸ ਮਾਨ ਦਾ ਵਿਰੋਧ ਕਰਨ ਵਾਲਿਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ। 

ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਨੇ ਸਿੱਧੂ ਮੂਸੇਵਾਲਾ ਦਾ ਪੱਖ ਵੀ ਪੂਰਿਆ ਹੈ। ਮੂਸੇਵਾਲਾ ਨੂੰ ਕਲੀਨ ਚਿੱਟ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਇਕ ਕਾਬਲ ਨੌਜਵਾਨ ਹੈ, ਜੇਕਰ ਉਸ ਕੋਲੋਂ ਅਨਜਾਣੇ ਵਿਚ ਕੋਈ ਗਲਤੀ ਹੋ ਗਈ ਹੈ ਅਤੇ ਉਸ ਲਈ ਉਹ ਮੁਆਫੀ ਵੀ ਮੰਗ ਚੁੱਕਾ ਹੈ, ਲਿਹਾਜ਼ਾ ਉਸ ਨੂੰ ਮੁਆਫ ਕਰ ਦੇਣਾ ਚਾਹੀਦਾ ਹੈ। ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਸਿੱਧੂ ਮੂਸੇਵਾਲਾ ਅਤੇ ਗੁਰਦਾਸ ਮਾਨ ਪੰਜਾਬ ਦੇ ਵਸਨੀਕ ਹਨ।


Gurminder Singh

Content Editor

Related News