ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਵਲੋਂ ਕੈਪਟਨ ਨਾਲ ਮੁਲਾਕਾਤ
Wednesday, Jan 15, 2020 - 10:59 AM (IST)
 
            
            ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਗੁਰਦਾਸ ਮਾਨ ਦੀ ਪਤਨੀ ਮਨਜੀਤ ਮਾਨ ਵੀ ਉਨ੍ਹਾਂ ਨਾਲ ਸਨ। ਕੈਪਟਨ ਨੇ ਆਪਣੀ ਫੇਸਬੁੱਕ 'ਤੇ ਖੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਨੂੰ ਗੁਰਦਾਸ ਮਾਨ ਅਤੇ ਉਨ੍ਹਾਂ ਦੀ ਪਤਨੀ ਨਾਲ ਆਪਣੀ ਰਿਹਾਇਸ਼ 'ਤੇ ਮਿਲ ਕੇ ਬਹੁਤ ਖੁਸ਼ੀ ਹੋਈ ਹੈ। ਇਸ ਗੱਲ ਦੀ ਚਰਚਾ ਹੈ ਕਿ ਗੁਰਦਾਸ ਮਾਨ ਆਪਣੇ ਬੇਟੇ ਗੁਰਇਕ ਮਾਨ ਦੇ ਵਿਆਹ ਦਾ ਸੱਦਾ ਦੇਣ ਲਈ ਕੈਪਟਨ ਦੀ ਰਿਹਾਇਸ਼ 'ਤੇ ਪੁੱਜੇ ਸਨ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            