ਗੁਰਦਾਸ ਮਾਨ ਬਣੇ ਮਾਨਸਾ ਐਸੋਸੀਏਸ਼ਨ ਦੇ ਪ੍ਰਧਾਨ
Friday, Feb 28, 2025 - 06:13 PM (IST)

ਮਾਨਸਾ (ਪਰਮਦੀਪ ਰਾਣਾ)- ਮਾਨਸਾ ਵਿਖੇ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ ਕੀਤੀ ਗਈ। ਹੋਈ ਚੋਣ ਦੌਰਾਨ ਗੁਰਦਾਸ ਸਿੰਘ ਮਾਨ ਨੂੰ ਮਾਨਸਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਜਿੱਥੇ ਲਗਾਤਾਰ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਨੂੰ ਲੈ ਕੇ ਪ੍ਰਚਾਰ ਕੀਤਾ ਜਾ ਰਿਹਾ ਸੀ ਤਾਂ ਅੱਜ ਸਵੇਰ ਤੋਂ ਹੀ ਪਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਲਈ ਵੋਟਿੰਗ ਹੋ ਰਹੀ ਸੀ, ਜਿਸ ਦੇ ਨਤੀਜੇ ਸ਼ਾਮ 5 ਵਜੇ ਐਲਾਨੇ ਗਏ।
ਜਿਸ ਵਿੱਚ ਮਾਨਸਾ ਬਾਰ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਗੁਰਦਾਸ ਸਿੰਘ ਮਾਨ ਨੂੰ ਚੁਣਿਆ ਗਿਆ ਅਤੇ ਵਾਈਸ ਪ੍ਰਧਾਨ ਹਰਿੰਦਰ ਸ਼ਰਮਾ ਨੂੰ ਚੁਣਿਆ ਗਿਆ । ਜਿਸ ਪਿੱਛੋਂ ਬਾਰ ਐਸੋਸੀਏਸ਼ਨ ਵੱਲੋਂ ਜਿੱਤ ਦੀ ਖ਼ੁਸ਼ੀ ਦਾ ਜਸ਼ਨ ਮਨਾਇਆ ਗਿਆ ਅਤੇ ਵਕੀਲ ਭਾਈਚਾਰੇ ਵੱਲੋਂ ਜ਼ਿਲ੍ਹਾ ਕਚਹਿਰੀ ਵਿੱਚ ਲੱਡੂ ਵੰਡ ਕੇ ਭੰਗੜੇ ਵੀ ਪਾਏ ਗਏ।
ਇਹ ਵੀ ਪੜ੍ਹੋ : ਡਿਪੋਰਟ ਦੇ ਮਾਮਲਿਆਂ ਮਗਰੋਂ ਜਲੰਧਰ ਤੇ ਚੰਡੀਗੜ੍ਹ 'ਚ ਇਮੀਗ੍ਰੇਸ਼ਨ ਕੰਪਨੀਆਂ 'ਤੇ ED ਦੀ ਵੱਡੀ ਕਾਰਵਾਈ
ਇਹ ਵੀ ਪੜ੍ਹੋ : ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਕੀ ਹੈ ਨਵੀਂ Timing
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e