ਗੁਰਦਾਸਪੁਰ ਜ਼ਿਲ੍ਹੇ ''ਚ ਅੱਜ 177 ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ
Thursday, Sep 10, 2020 - 07:09 PM (IST)
ਗੁਰਦਾਸਪੁਰ,(ਵਿਨੋਦ)-ਜ਼ਿਲੇ 'ਚ ਕੋਰੋਨਾ ਮਹਾਂਮਾਰੀ ਦੇ ਚੱਲਦੇ ਅੱਜ ਤਿੰਨ ਲੋਕਾਂ ਦੀ ਮੌਤ ਹੋਣ ਨਾਲ ਜ਼ਿਲ੍ਹੇ 'ਚ ਮਰਨ ਵਾਲਿਆਂ ਦਾ ਆਂਕੜਾ 75 ਹੋ ਗਿਆ। ਜ਼ਿਲ੍ਹਾ ਗੁਰਦਾਸਪੁਰ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਣ ਕਾਰਨ ਗੁਰਦਾਸਪੁਰ ਸ਼ਹਿਰ 'ਚ ਯੂਕੋ ਬੈਂਕ ਨੂੰ ਸੀਲ ਕਰਨ ਦੇ ਨਾਲ-ਨਾਲ ਕੁਝ ਗਲੀਆਂ 'ਚ ਪਾਜ਼ੇਟਿਵ ਮਰੀਜ਼ ਪਾਏ ਜਾਣ ਨਾਲ ਗਲੀਆਂ ਨੂੰ ਵੀ ਸੀਲ ਕੀਤਾ ਗਿਆ। ਅੱਜ ਜ਼ਿਲੇ 'ਚ 177 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਜ਼ਿਲ੍ਹੇ 'ਚ ਕੁਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 3620 ਹੋ ਗਈ ਹੈ।
ਸਿਵਲ ਸਰਜਨ ਡਾ.ਕਿਸ਼ਨ ਚੰਦ ਅਨੁਸਾਰ ਜ਼ਿਲ੍ਹੇ 'ਚ ਅੱਜ ਤੱਕ ਕੁਲ 89457 ਲੋਕਾਂ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਅਤੇ ਇਨ੍ਹਾਂ 'ਚੋਂ 85041 ਲੋਕਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ, ਜਦਕਿ 796 ਲੋਕਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਆਂਕੜਾ ਅਤੇ ਪਾਜ਼ੇਟਿਵ ਮਰੀਜ਼ਾਂ ਦਾ ਆਂਕੜਾ ਵੀ ਵੱਧਣ ਦੇ ਕਾਰਨ ਲੋਕਾਂ ਨੂੰ ਹੁਣ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ 1836 ਲੋਕ ਅੱਜ ਤੱਕ ਕੋਰੋਨਾ ਜੰਗ ਜਿੱਤ ਵੀ ਚੁੱਕੇ ਹਨ।