ਗੁਰਦਾਸਪੁਰ: ਪੰਜਾਬ ਵਕਫ ਬੋਰਡ ਦੀ ਜ਼ਮੀਨ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਝੜਪ, ਚੱਲੀਆਂ ਗੋਲੀਆਂ (ਤਸਵੀਰਾਂ)

08/16/2022 11:22:54 AM

ਗੁਰਦਾਸਪੁਰ (ਗੁਰਪ੍ਰੀਤ) - ਗੁਰਦਾਸਪੁਰ ਦੇ ਪਿੰਡ ਬੇਰੀ ਵਿਚ ਉਸ ਸਮੇਂ ਹਫ਼ੜਾ-ਤਫ਼ੜੀ ਮੱਚ ਗਈ, ਜਦੋਂ ਪੰਜਾਬ ਵਕਫ ਬੋਰਡ ਦੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚ ਝੜਪ ਹੋ ਗਈ। ਇਸ ਝੜਪ ਦੌਰਾਨ ਇਕ ਧਿਰ ਦੇ ਲੋਕਾਂ ਵੱਲੋਂ ਗੋਲੀਆਂ ਵੀ ਚਲਾਈਆਂ ਗਈਆਂ, ਜਿਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦੂਜੀ ਦਿਨ ਦੇ ਪਰਿਵਾਰ ਵੱਲੋਂ ਗੋਲੀਆਂ ਚਲਾਉਣ ਵਾਲੇ ਦੋਸ਼ੀ ਨੂੰ ਫੜ ਕੇ ਪੁਲਸ ਦੇ ਹਵਾਲੇ ਕੀਤਾ ਗਿਆ ਅਤੇ ਨਾਲ ਹੀ ਉਨ੍ਹਾਂ ਨੇ ਇਨਸਾਫ ਦੀ ਮੰਗ ਵੀ ਕੀਤੀ।

ਪੜ੍ਹੋ ਇਹ ਵੀ ਖ਼ਬਰ: ਮਾਮਲਾ ਕੰਪਲੈਕਸ ’ਚ ਮ੍ਰਿਤਕ ਮਿਲੀ ਬੱਚੀ ਦਾ, ਪੋਸਟਮਾਰਟਮ ਤੋਂ ਬਾਅਦ ਪਿਤਾ ਨੂੰ ਸੌਂਪੀ ਢਾਈ ਸਾਲਾ ਦੀਪਜੋਤ ਦੀ ਲਾਸ਼

ਇਸ ਮਾਮਲੇ ਦੇ ਸਬੰਧ ’ਚ ਪਿੰਡ ਵਾਸੀਆਂ ਨੇ ਕਿਹਾ ਕਿ ਜਿਸ ਤਰ੍ਹਾਂ ਗੋਲੀਆਂ ਚਲਾਈਆਂ ਗਈਆਂ ਹਨ, ਇਸ ਨਾਲ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਪਿੰਡ ਵਿੱਚ ਪੰਜਾਬ ਬਕੜ ਬੋਰਡ ਦੀ ਜ਼ਮੀਨ ਹੈ, ਜਿਸ ’ਤੇ ਦੂਸਰੀ ਧਿਰ ਵੱਲੋਂ ਕਬਜ਼ਾ ਕੀਤਾ ਹੋਇਆ ਸੀ। ਜਦ ਮੈਂ ਜ਼ਮੀਨ ਵਾਹੁਣ ਲਈ ਅੱਜ ਗਿਆ ਤਾਂ ਦੂਸਰੀ ਧਿਰ ਵੱਲੋਂ ਸਾਡੇ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਅਸੀਂ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾ ਕੇ ਉਥੋਂ ਭੱਜ ਨਿਕਲੇ। ਉਨ੍ਹਾਂ ਕਿਹਾ ਕਿ ਅਸੀਂ ਗੋਲੀਆਂ ਚਲਾਉਣ ਵਾਲੇ ਦੋਸ਼ੀ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਸਹੁਰੇ ਦੇ ਕਤਲ 'ਚ ਗਿਆ ਸੀ ਜੇਲ੍ਹ, ਜ਼ਮਾਨਤ 'ਤੇ ਆਉਣ ਮਗਰੋਂ ਪਤਨੀ ਤੇ ਸੱਸ ਨੂੰ ਦਿੱਤੀ ਭਿਆਨਕ ਮੌਤ

ਪਰਿਵਾਰ ਨੇ ਦੱਸਿਆ ਕਿ ਦੋਸ਼ੀ ਪਰਿਵਾਰ ਨਸ਼ਾ ਵੇਚਣ ਦਾ ਵੀ ਕੰਮ ਕਰਦਾ ਹੈ। ਸਾਡੀ ਸਰਕਾਰ ਅੱਗੇ ਇਹ ਮੰਗ ਹੈ ਕਿ ਦੋਸ਼ੀ ਪਰਿਵਾਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਇਨ੍ਹਾਂ ਨੂੰ ਵੱਧ ਤੋਂ ਵੱਧ ਸਜ਼ਾ ਦਿੱਤੀ ਜਾਵੇ। ਇਸ ਬਾਰੇ ਜਦੋਂ ਦੂਸਰੀ ਧਿਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ  ਸਾਡੇ ’ਤੇ ਲਗਾਏ ਇਲਜ਼ਾਮ ਝੂਠੇ ਹਨ। ਅਸੀਂ ਨਾ ਨਸ਼ੇ ਦਾ ਕਾਰੋਬਾਰ ਕਰਦੇ ਹਾਂ ਤੇ ਨਾ ਹੀ ਅਸੀਂ ਕੋਈ ਗੋਲੀਆਂ ਚਲਾਈਆਂ ਹਨ, ਜਦੋਂਕਿ ਉਨ੍ਹਾਂ ਵੱਲੋਂ ਸਾਡੇ ’ਤੇ ਫਾਇਰ ਕੀਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ: ਮਮਦੋਟ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲਿਆ ਬਿਨਾਂ ਸਿਰ ਤੋਂ ਬੱਚੇ ਦਾ ਭਰੂਣ

ਇਸ ਮਾਮਲੇ ਦੇ ਸਬੰਧ ’ਚ ਚੌਕੀ ਤੁਗਲਵਾਲ ਦੇ ਇੰਚਾਰਜ ਸਤਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਪਿੰਡ ਬੇਰੀ ਵਿੱਚ ਜ਼ਮੀਨ ਨੂੰ ਲੈ ਕੇ ਝਗੜਾ ਹੋਇਆ ਹੈ। ਅਸੀਂ ਇਸ ਦੀ ਤਫਤੀਸ਼ ਕਰ ਰਹੇ ਹਾਂ। ਜਦੋਂ ਫਾਇਰਿੰਗ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਫਾਇਰਿੰਗ ਹੋਈ ਹੈ ਪਰ ਅਜੇ ਤਫ਼ਤੀਸ਼ ਕੀਤੀ ਜਾ ਰਹੀ ਹੈ, ਜੋ ਵੀ ਤੱਥ ਸਾਹਮਣੇ ਆਉਣਗੇ, ਉਸੇ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

rajwinder kaur

This news is Content Editor rajwinder kaur