ਮੁਲਜ਼ਮ ਨੇ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਮੌਤ
Wednesday, Oct 09, 2019 - 04:46 PM (IST)

ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ਤੋਂ ਇਕ ਨੌਜਵਾਨ ਵਲੋਂ ਛਾਲ ਕੇ ਖੁਦਕੁਸ਼ੀ ਕਰਨ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨੌਜਵਾਨ ਸੁਖਦੇਵ ਸਿੰਘ ਵਾਸੀ ਭਵਤਾਲੀ ਕਲਾ ਨੂੰ ਨਸ਼ੇ ਦੇ ਪੁਲਸ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਅੱਜ ਉਸ ਨੂੰ ਕੋਰਟ 'ਚ ਪੇਸ਼ ਕੀਤਾ ਜਾਣਾ ਸੀ। ਇਸ ਦੌਰਾਨ ਜਦੋਂ ਉਸ ਨੂੰ ਕੋਰਟ 'ਚ ਲਿਆਂਦਾ ਗਿਆ ਤਾਂ ਉਸ ਨੇ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਪੁਲਸ ਪਾਰਟੀ ਨੇ ਤੁਰੰਤ ਉਸ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ।