ਅਕਾਲੀ ਵਰਕਰ ਦੇ ਘਰ ਚੱਲੀਆਂ ਗੋਲੀਆਂ, ਕਾਂਗਰਸੀ ਸਰਪੰਚ ’ਤੇ ਲੱਗੇ ਦੋਸ਼

Thursday, Aug 29, 2019 - 01:32 PM (IST)

ਅਕਾਲੀ ਵਰਕਰ ਦੇ ਘਰ ਚੱਲੀਆਂ ਗੋਲੀਆਂ, ਕਾਂਗਰਸੀ ਸਰਪੰਚ ’ਤੇ ਲੱਗੇ ਦੋਸ਼

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) - ਗੁਰਦਾਸਪੁਰ ਦੇ ਪਿੰਡ ਤਲਵੰਡੀ ਬਥੂਨਗੜ ’ਚ ਅਕਾਲੀ ਵਰਕਰ ਦੇ ਘਰ ਗੋਲੀ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਅਕਾਲੀ ਵਰਕਰ ਗੁਰਪ੍ਰੀਤ ਨੇ ਦੋਸ਼ ਲਗਾਇਆ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਪਿੰਡ ਦੇ ਕਾਂਗਰਸੀ ਸਰਪੰਚ ਰਣਜੋਧ ਸਿੰਘ ਨੇ ਉਸ ਦੇ ਘਰ ’ਚ ਦਾਖਲ ਹੋ ਕੇ ਗੋਲੀਆਂ ਚਲਾਈਆਂ ਤੇ ਇਸ ਹਮਲੇ ’ਚ ਦੋਵਾਂ ਧਿਰਾਂ ਦੇ ਲੋਕ ਜ਼ਖਮੀ ਹੋ ਗਏ। ਗੁਰਪ੍ਰੀਤ ਨੇ ਦੱਸਿਆ ਕਿ ਰਣਜੋਧ ਸਿੰਘ ਵਲੋਂ ਪਹਿਲਾਂ ਵੀ ਉਸ ਨੂੰ ਝੂਠੇ ਪਰਚੇ ’ਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ। ਇੰਨਾ ਹੀ ਨਹੀਂ ਪੀੜਤ ਨੇ ਪੁਲਸ ਅਧਿਕਾਰੀਆਂ ’ਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ। ਦੂਜੇ ਪਾਸੇ ਕਾਂਗਰਸੀ ਸਰਪੰਚ ਰਣਜੋਧ ਸਿੰਘ ਦਾ ਕਹਿਣਾ ਹੈ ਕਿ ਗੁਰਪ੍ਰੀਤ ਵਲੋਂ ਉਸ ਨੂੰ ਬਦਨਾਮ ਕਰਨ ਲਈ ਝੂਠਾ ਮਾਮਲਾ ਦਰਜ ਕਰਵਾਇਆ ਜਾ ਰਿਹਾ ਹੈ।

ਮਾਮਲੇ ਦੀ ਜਾਂਚ ਕਰ ਰਹੇ ਡੀ. ਐੱਸ.ਪੀ. ਰਾਜੇਸ਼ ਕੱਕੜ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਦੇ ਘਰ ਫਾਇਰਿੰਗ ਹੋਈ ਹੈ ਤੇ ਮੌਕੇ ਤੋਂ 2 ਖੋਲ ਵੀ ਬਰਮਾਦ ਹੋਏ ਹਨ। ਫਿਲਹਾਲ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 


author

Baljeet Kaur

Content Editor

Related News