ਗੁਰਦਾਸਪੁਰ ''ਚ ਅਕਾਲੀ ਵਰਕਰਾਂ ਸਮੇਤ ਕਿਸਾਨਾਂ ਨੇ ਦਿੱਤਾ ਧਰਨਾ, ਕੇਂਦਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

09/25/2020 1:34:59 PM

ਗੁਰਦਾਸਪੁਰ (ਵਿਨੋਦ): ਕੇਂਦਰ ਦੀ ਮੋਦੀ ਸਰਕਾਰ ਵਲੋਂ ਸੰਸਦ 'ਚ ਪਾਸ ਕੀਤੇ ਗਏ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਸੰਘਰਸ਼ਸੀਲ 31 ਕਿਸਾਨ ਜਥੇਬੰਦੀਆਂ ਵਲੋਂ ਅੱਜ ਪੰਜਾਬ ਬੰਦ ਦੀ ਦਿੱਤੀ ਗਈ ਕਾਲ ਦੇ ਚੱਲਦੇ ਜ਼ਿਲ੍ਹਾ ਗੁਰਦਾਸਪੁਰ ਮੁਕੰਮਲ ਬੰਦ ਹੈ ਪਰ ਕੁਝ ਬੈਂਕ ਸ਼ਹਿਰ 'ਚ ਖੁੱਲ੍ਹੇ ਦਿਖਾਈ ਦਿੱਤੇ। ਇਸ ਬੰਦ ਦੇ ਦੌਰਾਨ ਦੁਕਾਨਾਂ ਸਮੇਤ ਜ਼ਰੂਰੀ ਵਸਤੂਆਂ ਸਮੇਤ ਮੈਡੀਕਲ ਸਟੋਰ, ਪੈਟਰੋਲ ਪੰਪ ਵੀ ਬੰਦ ਰਹੇ। ਦੂਜੇ ਪਾਸੇ ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ, ਅਕਾਲੀ ਦਲ ਵਰਕਰਾਂ, ਕਾਂਗਰਸੀ ਵਰਕਰਾਂ ਸਮੇਤ ਹੋਰ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਮੋਦੀ ਸਰਕਾਰ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ :  ਟਰੈਕਟਰ 'ਤੇ ਲੰਬੀ ਧਰਨੇ ਸ਼ਾਮਲ ਹੋਣ ਲਈ ਨਿਕਲਿਆ ਬਾਦਲ ਜੋੜਾ (ਤਸਵੀਰਾਂ)

ਅਕਾਲੀ ਦਲ ਨੇ ਬੱਬਰੀ ਬਾਈਪਾਸ 'ਤੇ ਦਿੱਤਾ ਧਰਨਾ
ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ 'ਚ ਖੇਤੀ ਬਿੱਲਾਂ ਦੇ ਵਿਰੋਧ 'ਚ ਸਥਾਨਕ ਬੱਬਰੀ ਬਾਈਪਾਸ ਚੌਂਕ 'ਚ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਧਰਨਾ ਦਿੱਤਾ । ਇਸ ਧਰਨੇ ਦੌਰਾਨ ਵੱਡੀ ਗਿਣਤੀ 'ਚ ਅਕਾਲੀ ਵਰਕਰ ਹਾਜ਼ਰ ਹੋਏ। ਇਸ ਮੌਕੇ 'ਤੇ ਪ੍ਰਧਾਨ ਬੱਬੇਹਾਲੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਬਿੱਲਾਂ ਨੂੰ ਪਾਸ ਕਰਕੇ ਕਿਸਾਨਾਂ ਦੇ ਨਾਲ ਧੋਖਾ ਕੀਤਾ ਹੈ, ਜਦਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਥੱਲੇ ਦੱਬ ਕੇ ਖ਼ੁਦਕੁਸ਼ੀਆਂ ਕਰ ਰਿਹਾ ਹੈ। ਇਸ ਲਈ ਸਾਡੀ ਕੇਂਦਰ ਸਰਕਾਰ ਤੋਂ ਮੰਗ ਹੈ ਕਿ ਉਕਤ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ।

ਇਹ ਵੀ ਪੜ੍ਹੋ : 15 ਸਾਲਾ ਕੁੜੀ ਨੂੰ ਵਰਗਲਾ ਕੇ ਮੋਟਰ 'ਤੇ ਲੈ ਗਿਆ ਨੌਜਵਾਨ, ਕੀਤੀਆਂ ਬੇਸ਼ਰਮੀ ਦੀਆਂ ਹੱਦਾਂ ਪਾਰ

ਪੁਰਾਣਾ ਸ਼ਾਲਾ ਚੌਂਕ 'ਚ ਤੇ ਹਰਚੋਵਾਲ ਚੌਂਕ 'ਚ ਅਕਾਲੀ ਵਰਕਰਾਂ ਨੇ ਦਿੱਤਾ ਧਰਨਾ
ਗੁਰਦਾਸਪੁਰ-ਮੁਕੇਰੀਆਂ ਰੋਡ 'ਤੇ ਪੈਦੇ ਪੁਰਾਣਾ ਸ਼ਾਲਾ ਚੌਂਕ 'ਚ ਅਕਾਲੀ ਵਰਕਰਾਂ ਵਲੋਂ ਅਕਾਲੀ ਆਗੂ ਪਰਮਵੀਰ ਸਿੰਘ ਲਾਡੀ ਦੀ ਅਗਵਾਈ 'ਚ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਦੀ ਖ਼ਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਕਿਸਾਨ ਤੇ ਅਕਾਲੀ ਵਰਕਰ ਹਾਜ਼ਰ ਸੀ। ਦੂਜੇ ਪਾਸੇ ਹਰਚੋਵਾਲ ਚੌਂਕ 'ਚ ਵੀ ਕਿਸਾਨਾਂ ਨੇ ਖੇਤੀ ਬਿੱਲਾਂ ਦੇ ਖਿਲਾਫ ਧਰਨਾ ਦੇ ਕੇ ਆਪਣਾ ਰੋਸ ਪ੍ਰਗਟ ਕੀਤਾ।

Baljeet Kaur

This news is Content Editor Baljeet Kaur