ਗੁਰਦਾਸਪੁਰ ਜ਼ਿਲ੍ਹੇ ''ਚ ਲਾਭਪਾਤਰੀਆਂ ਨੂੰ ਦੁੱਗਣੀ ਪੈਨਸ਼ਨ ਦੇਣ ਦੀ ਹੋਈ ਸ਼ੁਰੂਆਤ

Tuesday, Aug 31, 2021 - 06:02 PM (IST)

ਗੁਰਦਾਸਪੁਰ (ਹਰਮਨ) - ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਨੂੰ ਪੈਨਸ਼ਨ ਯੋਜਨਾ ਤਹਿਤ ਜੁਲਾਈ ਮਹੀਨੇ ਤੋਂ ਦੁੱਗਣੀ ਪੈਨਸ਼ਨ ਦੇਣ ਸਬੰਧੀ ਕੀਤੇ ਗਏ ਐਲਾਨ ਦੇ ਚਲਦਿਆਂ ਗੁਰਦਾਸਪੁਰ ਜ਼ਿਲ੍ਹੇ ਅੰਦਰ ਵਧੀ ਹੋਈ ਪੈਨਸ਼ਨ ਦੇਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪੈਨਸ਼ਨ ਵਿੱਚ ਹੋਏ ਦੁਗਣੇ ਵਾਧੇ ਨਾਲ ਜ਼ਿਲ੍ਹੇ ਅੰਦਰ ਲਾਭਪਾਤਰੀਆਂ ਨੂੰ ਜੂਨ ਮਹੀਨੇ ਨਾਲੋਂ 15 ਕਰੋੜ ਰੁਪਏ ਜ਼ਿਆਦਾ ਮਿਲੇ ਹਨ। ਇਸ ਤਹਿਤ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਅਤੇ ਹੋਰ ਅਧਿਕਾਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਸਮਾਗਮ ਦੌਰਾਨ ਵਰਚੂਅਲ ਤਰੀਕੇ ਨਾਲ ਸ਼ਿਰਕਤ ਕੀਤੀ ਗਈ। 

ਸ਼ਰਾਬੀ ਨੌਜਵਾਨਾਂ ਨੂੰ ਧੀ ਨਾਲ ਛੇੜਛਾੜ ਕਰਨ ਤੋਂ ਰੋਕਣ ਦੀ ਇੰਸਪੈਕਟਰ ਪਿਓ ਨੂੰ ਮਿਲੀ ਸਜਾ, ਦਰਜ ਹੋਈ FIR (ਵੀਡੀਓ)

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਤੇ ਦਿਵਿਆਂਗ ਵਿਅਕਤੀਆਂ ਦੀ ਪੈਨਸ਼ਨ ਪ੍ਰਤੀ ਮਹੀਨਾ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤੀ ਗਈ ਹੈ। ਜੁਲਾਈ ਮਹੀਨੇ ਦੌਰਾਨ ਜ਼ਿਲ੍ਹੇ ਦੇ 2 ਲੱਖ 4 ਹਜਾਰ 700 ਲਾਭਪਾਤਰੀਆਂ ਨੂੰ 30 ਕਰੋੜ 70 ਲੱਖ 51 ਹਜ਼ਾਰ ਰੁਪਏ ਦੀ ਪੈਨਸ਼ਨ ਜਾਰੀ ਕੀਤੀ ਗਈ, ਜਦੋਂਕਿ ਜੂਨ ਮਹੀਨੇ ਦੌਰਾਨ 1 ਲੱਖ 99 ਹਜ਼ਾਰ 195 ਲਾਭਪਾਤਰੀਆਂ ਨੂੰ 750 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ 14 ਕਰੋੜ 93 ਲੱਖ 72 ਹਜ਼ਾਰ 500 ਰੁਪਏ ਪੈਨਸ਼ਨ ਦੇ ਤੌਰ 'ਤੇ ਜਾਰੀ ਕੀਤੇ ਗਏ ਸਨ। 

ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਦੀ ਤਾਜਪੋਸ਼ੀ ਮੌਕੇ ਪ੍ਰਤਾਪ ਬਾਜਵਾ ਦਾ ਐਲਾਨ, ਲੜ੍ਹਾਂਗਾ ਵਿਧਾਨ ਸਭਾ ਚੋਣ

ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਦੌਰਾਨ ਨਾ ਕੇਵਲ ਲਾਭਪਾਤਰੀਆਂ ਦੀ ਗਿਣਤੀ ਵਿੱਚ 5548 ਲਾਭਪਾਤਰੀਆਂ ਦਾ ਵਾਧਾ ਹੋਇਆ ਬਲਕਿ ਪੈਨਸ਼ਨ ਦੁੱਗਣੀ ਹੋਣ ਨਾਲ ਪ੍ਰਤੀ ਮਹੀਨਾ 15 ਕਰੋੜ ਰੁਪਏ ਵਾਧੂ ਲਾਭਪਾਤਰੀਆਂ ਨੂੰ ਜਾਰੀ ਕੀਤੇ ਗਏ ਹਨ। ਵਧੀ ਪੈਨਸ਼ਨ ਲਾਭਪਾਤਰੀਆਂ ਨੂੰ ਪ੍ਰਦਾਨ ਕਰਨ ਜ਼ਿਲ੍ਹੇ ਵਿੱਚ ਗੋਹਤ ਪੋਖਰ, ਹਯਾਤ ਨਗਰ, ਸੋਹਲ, ਰਣੀਆ, ਧਿਆਨਪੁਰ, ਤਲਵੰਡੀ ਰਾਮਾ ਅਤੇ ਹਰਦੋਵਾਲ ਵਿਖੇ ਵੀ ਸਮਾਗਮ ਹੋਏ। ਇਨ੍ਹਾਂ ਸਾਰੇ ਥਾਵਾਂ 'ਤੇ ਦੁੱਗਣੀ ਪੈਨਸ਼ਨ ਦੇ ਚੈਕ ਲਾਭਪਾਤਰੀਆਂ ਨੂੰ ਸੌਂਪੇ ਗਏ ਅਤੇ ਸਮਾਗਮ ਦਾ ਸਿੱਧਾ ਪ੍ਰਸਾਰਣ ਵੀ ਕੀਤਾ ਗਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਹਿਲੀ ਸਤੰਬਰ ਨੂੰ ਵਧੀ ਹੋਈ ਪੈਨਸ਼ਨ ਭੇਜ ਦਿੱਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ 'ਚ ਬੇਖ਼ੌਫ਼ ਦਹਿਸ਼ਤਗਰਦ ਗ੍ਰਿਫ਼ਤਾਰ, ਮੋਟਰ ਸਾਈਕਲ 'ਤੇ ਚੁੱਕੀ ਫਿਰਦਾ ਸੀ 2 ਹੈਂਡ ਗ੍ਰਨੇਡ


rajwinder kaur

Content Editor

Related News