ਭਾਜਪਾ ਨੇ SSP ਦਫ਼ਤਰ ਮੁਹਰੇ ਧਰਨਾ ਦੇ ਘੇਰੀ ਪੰਜਾਬ ਸਰਕਾਰ, ਕਿਹਾ ‘ਸਾਜਿਸ਼ ਤਹਿਤ ਹੋ ਰਹੇ ਨੇ ਆਗੂਆਂ ’ਤੇ ਹਮਲੇ’

Monday, Jul 12, 2021 - 05:19 PM (IST)

ਗੁਰਦਾਸਪੁਰ (ਹਰਮਨ) - ਰਾਜਪੁਰਾ 'ਚ ਭਾਜਪਾ ਆਗੂਆਂ 'ਤੇ ਹੋਏ ਹਮਲੇ ਦੇ ਰੋਸ ਵਜੋਂ ਅੱਜ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਐੱਸ.ਐੱਸ.ਪੀ. ਦਫ਼ਤਰ ਸਾਹਮਣੇ ਧਰਨਾ ਕੇ ਪੰਜਾਬ ਸਰਕਾਰ ਨੂੰ ਘੇਰਿਆ। ਇਸ ਮੌਕੇ ਇਕੱਤਰ ਹੋਏ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਨੇਤਾਵਾਂ 'ਤੇ ਹੋ ਰਹੇ ਹਮਲਿਆਂ ਅਤੇ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਕਾਰਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਅਤੇ ਖ਼ਾਸ ਕਰ ਕਾਂਗਰਸ ਦੇ ਕਥਿਤ ਗੁੰਡੇ ਕਿਸਾਨ ਅੰਦੋਲਨ ਦੀ ਆੜ ਵਿੱਚ ਭਾਜਪਾ ਨੇਤਾਵਾਂ 'ਤੇ ਹਮਲਾ ਕਰ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸ਼ਮਸ਼ਾਨਘਾਟ ’ਚੋਂ ਲਾਸ਼ ਮਿਲਣ ’ਤੇ ਰੋ-ਰੋ ਬੇਹਾਲ ਹੋਇਆ ਪਰਿਵਾਰ

ਉਨ੍ਹਾਂ ਕਿਹਾ ਕਿ ਹਮਲੇ ਕਰਨ ਵਾਲੇ ਅਜਿਹੇ ਸ਼ਰਾਰਤੀ ਲੋਕ ਕਿਸਾਨਾਂ ਨੂੰ ਬਦਨਾਮ ਕਰ ਰਹੇ ਹਨ। ਭਾਜਪਾ ਨੇਤਾਵਾਂ 'ਤੇ ਹੋ ਰਹੇ ਹਮਲੇ ਕਿਸੇ ਡੂੰਘੀ ਸਾਜਿਸ਼ ਵੱਲ ਇਸ਼ਾਰਾ ਕਰ ਰਹੇ ਹਨ। ਕੈਪਟਨ ਸਰਕਾਰ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਇਨ੍ਹਾਂ ਹਮਲਿਆਂ ਦਾ ਸਹਾਰਾ ਲੈ ਰਹੀ ਹੈ, ਕਿਉਂਕਿ ਪੰਜਾਬ ਸਰਕਾਰ ਦੇ ਪਾਪ ਕਿਸਾਨਾਂ ਦੇ ਅੰਦੋਲਨ ਦੀ ਆੜ ਵਿੱਚ ਛੁਪੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਮਾਫੀਆ ਰਾਜ ਹੈ। ਪੰਜਾਬ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਦੋਵੇਂ ਹੱਥਾਂ ਨਾਲ ਪੰਜਾਬ ਨੂੰ ਲੁੱਟ ਰਹੇ ਹਨ। ਪੰਜਾਬ ਦੇ ਕਿਸਾਨ, ਮਜ਼ਦੂਰ, ਵਪਾਰੀ, ਸਰਕਾਰੀ ਮੁਲਾਜ਼ਮ ਸਮੇਤ ਸਮਾਜ ਦਾ ਹਰ ਵਰਗ ਕੈਪਟਨ ਸਰਕਾਰ ਤੋਂ ਦੁੱਖੀ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਲੋਕ ਜਲਦੀ ਤੋਂ ਜਲਦੀ ਇਸ ਸਰਕਾਰ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ। ਇਸ ਮੌਕੇ ਸੂਬਾਈ ਬੁਲਾਰੇ ਰਾਕੇਸ਼ ਜੋਤੀ, ਜ਼ਿਲ੍ਹਾ ਜਨਰਲ ਸਕੱਤਰ ਵਿਜੇ ਸ਼ਰਮਾ, ਸੂਬਾ ਕਾਰਜਕਾਰੀ ਮੈਂਬਰ ਰਣਜੀਤ ਸਿੰਘ ਕਾਹਲੋਂ, ਜ਼ਿਲ੍ਹਾ ਮੀਤ ਪ੍ਰਧਾਨ ਹਰਦੀਪ ਸਿੰਘ ਰਿਆੜ, ਸੁਖਦੇਵ ਸਿੰਘ ਥੰਮਣ, ਜਸਵਿੰਦਰ ਸਿੰਘ ਬਬਲੂ, ਰਾਜਨ ਗੋਇਲ ਆਦਿ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਵਿਆਹ ਦੀਆਂ ਖ਼ੁਸ਼ੀਆਂ ਬਦਲੀਆਂ ਮਾਤਮ ’ਚ, 4 ਸਾਲਾ ਬੱਚੇ ਦੀ ਗੋਲੀ ਲੱਗਣ ਕਾਰਣ ਮੌਤ


rajwinder kaur

Content Editor

Related News