ਦੋ ਭੈਣਾਂ ਦੇ ਇਕਲੌਕੇ ਭਰਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Thursday, Apr 15, 2021 - 04:28 PM (IST)

ਦੋ ਭੈਣਾਂ ਦੇ ਇਕਲੌਕੇ ਭਰਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਗੁਰਦਾਸਪੁਰ (ਹਰਮਨ) - ਗੁਰਦਾਸਪੁਰ ਜ਼ਿਲ੍ਹੇ ਦੇ ਮੁਹੱਲਾ ਗੋਪਾਲ ਨਗਰ ’ਚ ਇਕ 19 ਸਾਲ ਦੇ ਨੌਜਵਾਨ ਵਲੋਂ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੋ ਭੈਣਾ ਦਾ ਇਕਲੌਤਾ ਭਰਾ ਸੀ, ਜਿਸ ਦੀ ਪਛਾਣ ਵਰੁਣ ਕੁਮਾਰ ਪੁੱਤਰ ਸਤਪਾਲ ਵਾਸੀ ਗੋਪਾਲ ਨਗਰ ਗੁਰਦਾਸਪੁਰ ਵਜੋਂ ਹੋਈ ਹੈ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਥਾਣਾ ਮੁਖੀ ਜਬਰਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਦੀ ਪੁੱਛਗਿੱਛ ਅਤੇ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਰੁਣ ਕੁਮਾਰ ਪਿਛਲੇ 8 ਸਾਲ ਤੋਂ ਆਪਣੀਆਂ ਵੱਡੀਆਂ ਭੈਣਾਂ ਨਾਲ ਗੁਰਦਾਸਪੁਰ ’ਚ ਇਕ ਕਿਰਾਏ ’ਤੇ ਘਰ ’ਚ ਰਹਿੰਦਾ ਸੀ। ਉਹ ਇਕ ਕਰਿਆਨੇ ਦੀ ਦੁਕਾਨ ’ਤੇ ਕੰਮ ਕਰਦਾ ਸੀ। ਉਸ ਦੀ ਇਕ ਭੈਣ ਦਾ ਵਿਆਹ ਹੋ ਚੁੱਕਾ ਅਤੇ ਦੂਸਰੀ ਭੈਣ ਵੀ ਕੰਮ ’ਤੇ ਗਈ ਸੀ ਅਤੇ ਉਹ ਘਰ ’ਚ ਇਕੱਲਾ ਸੀ। ਸ਼ਾਮ ਨੂੰ ਜਦੋਂ ਉਹ ਘਰ ਆਏ ਤਾਂ ਉਨ੍ਹਾਂ ਵੇਖਿਆ ਕਿ ਵਰੁਣ ਨੇ ਫਾਹਾ ਲਿਆ ਹੋਇਆ ਸੀ। ਪੁਲਸ ਨੇ 174 ਦੀ ਕਾਰਵਾਈ ਕਰ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ


author

rajwinder kaur

Content Editor

Related News