ਤੇਜ਼ ਰਫਤਾਰ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 1 ਦੀ ਮੌਤ
Saturday, Apr 13, 2019 - 04:07 PM (IST)

ਗੁਰਦਾਸਪੁਰ (ਵਿਨੋਦ) : ਤੇਜ਼ ਰਫਤਾਰ ਬੱਸ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਦਕਿ ਬੱਸ ਚਾਲਕ ਬੱਸ ਛੱਡ ਕੇ ਮੌਕੇ ਤੋਂ ਭੱਜਣ 'ਚ ਸਫਲ ਹੋ ਗਿਆ ।
ਇਸ ਸਬੰਧੀ ਧਰਮ ਪਾਲ ਪੁੱਤਰ ਰੂਮਾਲ ਚੰਦ ਵਾਸੀ ਪਿੰਡ ਅਵਾਂਖਾ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਸ ਦਾ ਬੇਟਾ ਚੰਦਨ ਤੇ ਉਸ ਦਾ ਦੋਸਤ ਭੁਵਨੇਸ਼ਵਰ ਉਰਫ ਸੰਬੂ 9 ਅਪ੍ਰੈਲ ਨੂੰ ਆਪਣੇ ਮੋਟਰਸਾਈਕਲ 'ਤੇ ਆਪਣੇ ਪਿੰਡ ਆ ਰਿਹਾ ਸੀ। ਸਵੇਰੇ ਲਗਭਗ 8-50 ਵਜੇ ਜਦ ਉਹ ਪੈਟਰੋਲ ਪੰਪ ਦੇ ਕੋਲ ਪਹੁੰਚੇ ਤਾਂ ਪਿੱਛੇ ਤੋਂ ਤੇਜ਼ ਰਫਤਾਰ 'ਚ ਆ ਰਹੀ ਬੱਸ ਨੰਬਰ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਚੰਦਨ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਚੌਹਾਨ ਹਸਪਤਾਲ ਕੋਟਲੀ ਦਾਖਲ ਕਰਵਾਇਆ ਗਿਆ ਸੀ, ਜਿਥੇ ਇਲਾਜ ਦੌਰਾਨ ਸ਼ੁੱਕਰਵਾਰ ਉਸ ਦੀ ਮੌਤ ਹੋ ਗਈ। ਇਸ ਸਬੰਧੀ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਸਬ-ਇੰਸਪੈਕਟਰ ਰਾਜਬੀਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਬੱਸ ਚਾਲਕ ਜਸਵੰਤ ਸਿੰਘ ਵਾਸੀ ਪਿੰਡ ਕਾਉਂਕੇ ਜ਼ਿਲਾ ਅੰਮ੍ਰਿਤਸਰ ਦੇ ਵਿਰੁੱਧ ਧਾਰਾ 304-ਏ, 279,427 ਅਧੀਨ ਕੇਸ ਦਰਜ ਕਰ ਕੇ ਦੋਸ਼ੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।