ਤੇਜ਼ ਰਫਤਾਰ ਕਾਰ ਨੂੰ ਲੱਗੀ ਭਿਆਨਕ ਅੱਗ

Friday, Jul 26, 2019 - 11:36 AM (IST)

ਤੇਜ਼ ਰਫਤਾਰ ਕਾਰ ਨੂੰ ਲੱਗੀ ਭਿਆਨਕ ਅੱਗ

ਗੁਰਦਾਸਪੁਰ (ਵਿਨੋਦ) : ਦੇਰ ਸ਼ਾਮ ਗੁਰਦਾਸਪੁਰ ਤੋਂ ਪਿੰਡ ਨਬੀਪੁਰ ਨੂੰ ਜਾ ਰਹੀ ਕਾਰ ਦਾ ਸੰਤੁਲਨ ਵਿਗੜਨ ਦੇ ਕਾਰਨ ਕਾਰ ਸੜਕ ਕਿਨਾਰੇ ਇਕ ਬਿਜਲੀ ਦੇ ਟਰਾਂਸਫਾਰਮਰ ਦੇ ਨਾਲ ਗਈ, ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਕਾਰ ਨੂੰ ਅੱਗ ਲੱਗਣ ਤੋਂ ਬਾਅਦ ਕਾਰ 'ਚ ਸਵਾਰ ਦੋਵਾਂ ਭਰਾਵਾਂ ਨੂੰ ਲੋਕਾਂ ਨੇ ਛੇਤੀ ਨਾਲ ਉਤਾਰ ਕੇ ਉਨ੍ਹਾਂ ਦੀ ਜਾਨ ਬਚਾਈ। ਮੌਕੇ ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ।

ਜਾਣਕਾਰੀ ਅਨੁਸਾਰ ਦੋ ਭਰਾ ਪ੍ਰਿਤਪਾਲ ਸਿੰਘ, ਭੁਪਿੰਦਰ ਸਿੰਘ ਪੁੱਤਰ ਸਰਬਜੀਤ ਸਿੰਘ ਨਿਵਾਸੀ ਨਬੀਪੁਰ ਆਪਣੀ ਕਾਰ ਤੇ ਗੁਰਦਾਸਪੁਰ ਤੋਂ ਵਾਪਸ ਆਪਣੇ ਪਿੰਡ ਨਬੀਪੁਰ ਨੂੰ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਮੋਹਨ ਪਲਾਜਾ ਪੈਲਸ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਸੜਕ ਕਿਨਾਰੇ ਲੱਗੇ ਬਿਜਲੀ ਦੇ ਟਰਾਂਸਫਾਰਮਰ ਦੇ ਨਾਲ ਜਾ ਟਕਰਾਈ। ਟੱਕਰ ਇਨ੍ਹੀ ਜ਼ਬਰਦਸਤ ਸੀ ਕਿ ਕਾਰ ਨੂੰ ਭਿਆਨਕ ਅੱਗ ਲੱਗ ਗਈ। ਰਾਹਗੀਰਾਂ ਵਲੋਂ ਤੁਰੰਤ ਕਾਰ ਚਾਲਕ ਅਤੇ ਉਸ ਦੇ ਭਰਾ ਨੂੰ ਕਾਰ 'ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਪਰ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ 'ਤੇ ਕਾਬੂ ਪਾਇਆ। ਇਸ ਸੰਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਕਾਰ ਨੂੰ ਕਬਜ਼ੇ 'ਚ ਲੈ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ।


author

Baljeet Kaur

Content Editor

Related News