ਗ੍ਰੰਥੀ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖਿਲਾਫ ਕੇਸ ਦਰਜ

Tuesday, Nov 05, 2019 - 01:40 PM (IST)

ਗ੍ਰੰਥੀ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖਿਲਾਫ ਕੇਸ ਦਰਜ

ਗੁਰਦਾਸਪੁਰ (ਵਿਨੋਦ) : ਗੁਰਦੁਆਰੇ ਦੇ ਗ੍ਰੰਥੀ ਦੇ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਤਿੱਬੜ ਪੁਲਸ ਨੇ 2 ਦੋਸ਼ੀਆਂ ਦੇ ਵਿਰੁੱਧ ਕੇਸ ਦਰਜ ਕੀਤਾ ਹੈ। ਜਦਕਿ ਦੋਸ਼ੀ ਫਰਾਰ ਹੋਣ 'ਚ ਸਫਲ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਬਲਜੀਤ ਸਿੰਘ ਪੁੱਤਰ ਪੂਰਨ ਸਿੰਘ ਨਿਵਾਸੀ ਪਿੰਡ ਤਿੱਬੜ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਹ ਪਿੰਡ ਤਿੱਬੜ ਦੇ ਗੁਰਦੁਆਰੇ 'ਚ ਗੰਥੀ ਦੀ ਡਿਊਟੀ ਨਿਭਾ ਰਿਹਾ ਹੈ।

ਬੀਤੇ ਦਿਨ ਉਹ ਪਿੰਡ ਗੁੰਝੀਆ ਤੋਂ ਗੁਰਦੁਆਰੇ ਦੇ ਲਈ ਘਿਓ ਲੈਣ ਦੇ ਲਈ ਗਿਆ ਅਤੇ ਜਦ ਮੋਟਰਸਾਈਕਲ 'ਤੇ ਵਾਪਸ ਆ ਰਿਹਾ ਸੀ ਤਾਂ ਜਗਮੋਹਨ ਸਿੰਘ ਪੁੱਤਰ ਜੋਗਿੰਦਰ ਸਿੰਘ ਨਿਵਾਸੀ ਤਿੱਬੜ ਨੇ ਉਸ ਨੂੰ ਰੋਕ ਕੇ ਦੋਸ਼ ਲਗਾਇਆ ਕਿ ਉਹ ਔਰਤਾਂ ਨੂੰ ਬੁਰੀ ਨਜ਼ਰ ਨਾਲ ਵੇਖਦਾ ਹੈ, ਜਿਸ 'ਤੇ ਉਸ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਦੋਸ਼ੀ ਗਾਲੀ ਗਲੋਚ ਕਰਨ ਲੱਗੇ ਪਰ ਉਹ ਉਥੋਂ ਚਲਾ ਗਿਆ। ਬੀਤੇ ਦਿਨ ਜਦ ਉਹ ਗੁਰਦਾਸਪੁਰ ਤੋਂ ਵਾਪਸ ਪਿੰਡ ਆ ਰਿਹਾ ਸੀ ਤਾਂ ਰਸਤੇ 'ਚ ਦੋਸ਼ੀ ਜਗਮੋਹਨ ਸਿੰਘ ਅਤੇ ਜਗਮੀਤ ਸਿੰਘ ਪੁੱਤਰ ਅਜੀਤ ਸਿੰਘ ਨਿਵਾਸੀ ਪਿੰਡ ਤਿੱਬੜ ਨੇ ਉਸ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਉਸ ਦੇ ਰਿਸ਼ਤੇਦਾਰ ਨੇ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ।
ਇਸ ਸੰਬੰਧੀ ਤਿੱਬੜ ਪੁਲਸ ਸਟੇਸ਼ਨ ਇੰਚਾਰਜ ਜਬਰਜੀਤ ਸਿੰਘ ਦੇ ਅਨੁਸਾਰ ਪੀੜਤ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀਆਂ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਤਾਲਾਸ਼ ਕੀਤੀ ਜਾ ਰਹੀ ਹੈ।


author

Baljeet Kaur

Content Editor

Related News