ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ’ਚ ਸਜਾ ਕੱਟ ਰਹੇ ਕੈਦੀਆਂ ਨੇ ਹਵਾਲਾਤੀ ’ਤੇ ਕੀਤਾ ਹਮਲਾ

05/21/2022 4:37:20 PM

ਗੁਰਦਾਸਪੁਰ ( ਹੇਮੰਤ ) - ਸਥਾਨਕ ਕੇਂਦਰੀ ਜੇਲ੍ਹ ਵਿੱਚ ਸਜਾ ਕੱਟ ਰਹੇ ਕੈਦੀਆਂ ਨੇ ਇੱਕ ਹਵਾਲਾਤੀ ’ਤੇ ਹਮਲਾ ਕਰਕੇ ਉਸਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਹਵਾਲਾਤੀ ਨੂੰ ਸਥਾਨਕ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਜ਼ੇਰੇ ਇਲਾਜ਼ ਕੈਦੀ ਗੁਰਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ ਨਿਵਾਸੀ ਰਾਜਾਸਾਂਸੀ ਅੰਮ੍ਰਿਤਸਰ ਨੇ ਦੱਸਿਆ ਕਿ ਉਹ ਪਿਛਲੇ ਡੇਢ ਮਹੀਨੇ ਤੋਂ ਆਮਰਜ ਐਕਟ ਤਹਿਤ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀ ਦੇ ਤੌਰ ’ਤੇ ਸੱਜਾ ਭੁਗਤ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਉਸਨੇ ਦੱਸਿਆ ਕਿ ਅੱਜ ਸਾਰੇ ਕੈਦੀ ਬੈਰਕਾਂ ਤੋਂ ਬਾਹਰ ਸਨ ਅਤੇ ਉਹ ਵੀ ਗੁਰਦੁਆਰੇ ਦੇ ਕੋਲ ਖੜਾ ਸੀ। ਉਸ ਸਮੇਂ ਜੇਲ੍ਹ ਵਿੱਚ ਸੱਜਾ ਭੁਗਤ ਰਹੇ ਕਾਲੂ ਅਤੇ ਉਸਦੇ ਕਰੀਬ 4 ਸਾਥੀਆਂ ਨੇ ਉਸ ਉੱਤੇ ਹਮਲਾ ਕਰ ਦਿੱਤਾ ਅਤੇ ਉਸਦੇ ਸਿਰ ਵਿੱਚ ਤੇਜਧਾਰ ਚੀਜ ਮਾਰ ਕੇ ਉਸਨੂੰ ਜ਼ਖ਼ਮੀ ਕਰ ਦਿੱਤਾ। ਹਵਾਲਾਤੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸਨੇ ਬੈਰਕ ਵਿੱਚ ਭੱਜ ਕੇ ਆਪਣੀ ਜਾਨ ਬਚਾਈ। 

ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ

ਹਵਾਲਾਤੀ ਨੇ ਜੇਲ੍ਹ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉਸਨੂੰ ਜੇਲ੍ਹ ਵਿੱਚ ਜਾਨ ਦਾ ਖ਼ਤਰਾ ਹੈ। ਇਸ ਲਈ ਉਸਨੂੰ ਕਿਸੇ ਹੋਰ ਜੇਲ੍ਹ ਵਿੱਚ ਸ਼ਿਫਟ ਕੀਤਾ ਜਾਵੇ। ਦੂਜੇ ਪਾਸੇ ਜਦੋਂ ਹਵਾਲਾਤੀ ਦੇ ਨਾਲ ਪੁੱਜੇ ਜੇਲ੍ਹ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕੁੱਝ ਵੀ ਦੱਸਣ ਤੋਂ ਮਨਾ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਹ ਮਾਮਲੇ ਸਬੰਧੀ ਕੁਝ ਨਹੀਂ ਦੱਸ ਸਕਦੇ, ਤੁਸੀ ਉੱਚ ਅਧਿਕਾਰੀਆਂ ਨਾਲ ਗੱਲ ਕਰੋ ।

ਪੜ੍ਹੋ ਇਹ ਵੀ ਖ਼ਬਰ: ਬਲੈਕ ਫੰਗਸ ਦਾ ਕਹਿਰ ਅੱਜ ਵੀ ਜਾਰੀ, ਗੁਰਦਾਸਪੁਰ ਦੇ ਮਰੀਜ਼ ਨੂੰ ਗੁਆਉਣੀ ਪਈ ਆਪਣੀ ਇਕ ਅੱਖ

 

 


rajwinder kaur

Content Editor

Related News