ਘੋਰ ਕਲਯੁੱਗ : ਖੇਡਣ ਦੇ ਬਹਾਨੇ 4 ਸਾਲਾ ਬੱਚੀ ਨਾਲ ਨੌਜਵਾਨ ਨੇ ਕੀਤਾ ਗਲਤ ਕੰਮ
Friday, Sep 11, 2020 - 05:13 PM (IST)

ਗੁਰਦਾਸਪੁਰ (ਵਿਨੋਦ) : ਇਕ ਚਾਰ ਸਾਲਾਂ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਦੇ ਖ਼ਿਲਾਫ਼ ਤਿੱਬੜ ਪੁਲਸ ਨੇ ਕੇਸ ਦਰਜ ਕਰਕੇ ਦੋਸ਼ੀ ਦੀ ਤਾਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਇਕ ਲਗਭਗ 39 ਦਿਨ ਪੁਰਾਣੀ ਘਟਨਾ ਹੈ ਅਤੇ ਇਸ ਮਾਮਲੇ ਦੀ ਸ਼ਿਕਾਇਤ ਵੀ ਪੁਲਸ ਸਟੇਸ਼ਨ 'ਚ ਸਿੱਧੀ ਨਹੀਂ, ਬਲਕਿ ਉੱਚ ਅਧਿਕਾਰੀਆਂ ਦੇ ਮਧਿਅਮ ਨਾਲ ਮਿਲੀ ਹੈ।
ਇਹ ਵੀ ਪੜ੍ਹੋ : ਸ਼ਰਮਨਾਕ : ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰ ਵੀਡੀਓ ਕੀਤੀ ਵਾਇਰਲ, ਗ੍ਰਿਫ਼ਤਾਰ
ਤਿੱਬੜ ਪੁਲਸ ਸਟੇਸ਼ਨ ਇੰਚਾਰਜ਼ ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਾਨੂੰ ਜ਼ਿਲ੍ਹਾ ਪੁਲਸ ਮੁਖੀ ਦਫ਼ਤਰ ਦੇ ਮਧਿਅਮ ਨਾਲ ਸ਼ਿਕਾਇਤ ਮਿਲੀ ਸੀ ਕਿ ਇਕ ਵਿਧਵਾ ਜਨਾਨੀ ਨਿਵਾਸੀ ਸਿਵਲ ਹਸਪਤਾਲ ਗੁਰਦਾਸਪੁਰ ਨੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ 2 ਅਗਸਤ 2020 ਨੂੰ ਆਪਣੀ ਮੂੰਹ ਬੋਲੀ ਭੈਣ ਦੇ ਕੋਲ ਪਿੰਡ ਮੁਸਤਫਾਬਾਦ ਗਈ ਹੋਈ ਸੀ। ਉਸ ਦੇ ਨਾਲ ਉਸ ਦੀ 4 ਅਤੇ 14 ਸਾਲ ਦੀ ਕੁੜੀਆਂ ਵੀ ਸਨ। ਪਰ ਉਸ ਦੀ ਮੂੰਹ ਬੋਲੀ ਭੈਣ ਦੇ ਜੇਠ ਦਾ ਲੜਕਾ ਰਮਨਦੀਪ ਸਿੰਘ ਪੁੱਤਰ ਅਜੀਤ ਸਿੰਘ ਨਿਵਾਸੀ ਮੁਸਤਫਾਬਾਦ ਚਾਰ ਸਾਲਾਂ ਧੀ ਨੂੰ ਖੇਡਣ ਦੇ ਲਈ ਆਪਣੇ ਨਾਲ ਲੈ ਗਿਆ। ਇਸੇ ਦੌਰਾਨ ਜਦ ਉਸ ਨੂੰ ਧੀ ਦੀਆਂ ਚੀਕਾਂ ਦੀ ਆਵਾਜ਼ ਆਈ ਤਾਂ ਉਸ ਨੇ ਜਾ ਕੇ ਵੇਖਿਆ ਤਾਂ ਦੋਸ਼ੀ ਰਮਨਦੀਪ ਸਿੰਘ ਬੱਚੀ ਦੇ ਨਾਲ ਗਲਤ ਕੰਮ ਕਰ ਰਿਹਾ ਸੀ ਅਤੇ ਉਸ ਨੂੰ ਵੇਖ ਕੇ ਭੱਜਣ 'ਚ ਸਫ਼ਲ ਹੋ ਗਿਆ।
ਇਹ ਵੀ ਪੜ੍ਹੋ : 9/11 ਹਮਲੇ ਦੀ ਬਰਸੀ ਮੌਕੇ ਚਮਤਕਾਰੀ ਬੱਚੀ ਨੇ ਲਿਆ ਸੀ ਜਨਮ, ਅਨੋਖਾ ਸੰਯੋਗ ਵੇਖ ਦੁਨੀਆ ਵੀ ਹੈਰਾਨ
ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਨਹੀਂ ਦਿੱਤੀ ਗਈ ਸੀ ਅਤੇ ਇਹ ਲੋਕ ਆਪਸ 'ਚ ਸਮਝੌਤਾ ਕਰਨ ਦੀ ਕੋਸ਼ਿਸ 'ਚ ਲੱਗੇ ਰਹੇ। ਜਦ ਸਮਝੌਤਾ ਨਹੀਂ ਹੋਇਆ ਤਾਂ ਪੀੜਤ ਬੱਚੀ ਦੀ ਮਾਂ ਨੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤਾਂ ਭੇਜ ਕੇ ਇਨਸਾਫ਼ ਦੀ ਗੁਹਾਰ ਲਗਾਈ। ਉਨ੍ਹਾਂ ਨੇ ਕਿਹਾ ਕਿ ਪੁਲਸ ਨੇ ਤੁਰੰਤ ਕੇਸ ਦਰਜ ਕਰਕੇ ਦੋਸ਼ ਦੀ ਤਾਲਾਸ਼ ਸ਼ੁਰੂ ਕਰ ਦਿੱਤੀ ਹੈ ਅਤੇ ਜਦ ਸੰਭਵ ਹੋਇਆ ਤਾਂ ਬੱਚੀ ਦਾ ਮੈਡੀਕਲ ਵੀ ਕਰਵਾਇਆ ਜਾਵੇਗਾ।