ਕੱਪੜੇ ਦੀ ਦੁਕਾਨ ''ਚ ਚੋਰੀ ਕਰਨ ਵਾਲੇ ਅਣਪਛਾਤਿਆਂ ਖਿਲਾਫ ਕੇਸ ਦਰਜ
Sunday, Jan 12, 2020 - 11:17 AM (IST)

ਗੁਰਦਾਸਪੁਰ (ਵਿਨੋਦ, ਹਰਮਨਪ੍ਰੀਤ) : ਕਲਾਨੌਰ ਪੁਲਸ ਨੇ ਇਕ ਰੈਡੀਮੇਡ ਕੱਪੜੇ ਦੀ ਦੁਕਾਨ 'ਚੋਂ ਕੱਪੜਾ ਅਤੇ ਨਕਦੀ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 457,380 ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਸੁਖਜੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਬਰੀਲਾ ਖੁਰਦ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਬਾਬਾ ਬੰਦਾ ਬਹਾਦਰ ਸਿੰਘ ਗੁਰਦੁਆਰਾ ਦੇ ਨੇੜੇ ਰੈਡੀਮੇਡ ਕੱਪੜੇ ਦੀ ਦੁਕਾਨ ਕਿਰਾਏ 'ਤੇ ਲੈ ਕੇ ਕਰਦਾ ਹੈ। 9 ਜਨਵਰੀ ਨੂੰ ਰੋਜ਼ਾਨਾ ਦੀ ਤਰ੍ਹਾਂ ਕਰੀਬ 7.30 ਵਜੇ ਦੁਕਾਨ ਬੰਦ ਕਰ ਕੇ ਆਪਣੇ ਘਰ ਚਲਾ ਗਿਆ ਸੀ, ਜਦ 10 ਜਨਵਰੀ ਨੂੰ ਸਵੇਰੇ 9 ਵਜੇ ਆਪਣੀ ਦੁਕਾਨ ਦਾ ਤਾਲਾ ਖੋਲ੍ਹਿਆ ਤਾਂ ਵੇਖਿਆ ਕਿ ਦੁਕਾਨ ਦੀ ਛੱਤ ਪਾੜ ਕੇ ਅਣਪਛਾਤੇ ਵਿਅਕਤੀ ਦੁਕਾਨ ਅੰਦਰੋਂ ਰੈਡੀਮੇਡ ਕੱਪੜਾ ਅਤੇ ਗੱਲਾ ਤੋੜ ਕੇ ਉਸ 'ਚੋਂ 5500 ਰੁਪਏ ਚੋਰੀ ਕਰ ਕੇ ਲੈ ਗਏ। ਉਸ ਨੇ ਦੱਸਿਆ ਕਿ ਚੋਰੀ ਹੋਏ ਸਾਮਾਨ ਦੀ ਕੁੱਲ ਰਕਮ 45000 ਰੁਪਏ ਬਣਦੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।