ਗੁਰਦਾਸਪੁਰ ’ਚ ਵੱਡੀ ਵਾਰਦਾਤ: ਕਾਂਗਰਸੀ ਸਰਪੰਚ ਨੇ ਸਾਥੀਆਂ ਨਾਲ ਮਿਲ ਨੌਜਵਾਨ ਦਾ ਕੀਤਾ ਕਤਲ

Tuesday, Jan 05, 2021 - 10:07 AM (IST)

ਗੁਰਦਾਸਪੁਰ ’ਚ ਵੱਡੀ ਵਾਰਦਾਤ: ਕਾਂਗਰਸੀ ਸਰਪੰਚ ਨੇ ਸਾਥੀਆਂ ਨਾਲ ਮਿਲ ਨੌਜਵਾਨ ਦਾ ਕੀਤਾ ਕਤਲ

ਗੁਰਦਾਸਪੁਰ (ਗੁਰਪ੍ਰੀਤ): ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਡਡਵਾ ’ਚ ਪੁਰਾਣੀ ਰੰਜਿਸ਼ ਦੇ ਚੱਲਦੇ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਵਲੋਂ ਸਾਥੀਆਂ ਨਾਲ ਮਿਲ ਪਿੰਡ ਦੇ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦੇ ਮੌਕੇ ਉੱੱਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਮਿ੍ਰਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਸਰਪੰਚ ਸਮੇਤ ਪੰਜ ਲੋਕਾਂ ਖ਼ਿਲਾਫ ਮਾਮਲਾ ਦਰਜ ਕਰ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਮਿ੍ਰਤਕ ਦੇ ਪਰਿਵਾਰਕ ਮੈਬਰਾਂ ਨੇ ਦੋਸ਼ ਲਾਇਆ ਕਿ ਮੌਕੇ ’ਤੇ ਪੁੱਜੇ ਪੁਲਸ ਕਰਮਚਾਰੀਆਂ ਨੇ ਵੀ ਮਿ੍ਰਤਕ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ।   

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ : ਆਬਾਦਪੁਰਾ ਦੇ ਤਿੰਨ ਨੌਜਵਾਨ ਲਾਪਤਾ

ਇਸ ਸਬੰਧੀ ਮਿ੍ਰਤਕ ਦੇ ਭਰਾ ਲੱਕੀ ਨੇ ਦੱਸਿਆ ਕਿ ਉਸਦਾ ਭਰਾ ਰੋਕਾ ਮਸੀਹ (24) ਕੰਮ ਤੋਂ ਆਪਣੇ ਪਰਿਵਾਰ ਨੂੰ ਮਿਲਣ ਪਿੰਡ ਆਇਆ ਸੀ ਤਾਂ ਦੇਰ ਰਾਤ ਜਦੋਂ ਉਹ ਬਾਹਰ ਨਿਕਲਿਆ ਤਾਂ ਪਿੰਡ ਦੇ ਹੀ ਲਵਪ੍ਰੀਤ ਉਰਫ ਵਿੱਕੀ ਜੋ ਪਿੰਡ ਦਾ ਸਰਪੰਚ ਹੈ, ਨੇ ਆਪਣੇ ਸਾਥੀਆਂ ਸਮੇਤ ਰੋਕਾ ਮਸੀਹ ’ਤੇ ਹਮਲਾ ਕਰ ਦਿੱਤਾ। ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਹੋਏ ਉਸਨੂੰ ਆਪਣੇ ਘਰ  ਦੇ ਅੰਦਰ ਲੈ ਗਏ। ਹਮਲਾਵਰਾਂ ਨੇ ਰੋਕਾਂ ਮਸੀਹ ਦੇ ਸਿਰ ’ਚ ਇੱਟ ਨਾਲ ਵਾਰ ਕਰਦੇ ਹੋਏ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸਦੇ ਕਾਰਨ ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਅੰਮਿ੍ਰਤਸਰ ’ਚ 13 ਸਾਲਾ ਬੱਚੀ ਨਾਲ ਹੈਵਾਨੀਅਤ, ਅਸ਼ਲੀਲ ਵੀਡੀਓ ਦਿਖਾ ਕੇ ਕੀਤਾ ਸਮੂਹਿਕ ਜਬਰ-ਜ਼ਿਨਾਹ

ਨੋਟ— ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ  


author

Baljeet Kaur

Content Editor

Related News