ਗੁਰਦਾਸਪੁਰ ''ਚ ਵਧਿਆ ਕੋਰੋਨਾ ਦਾ ਕਹਿਰ, 5 ਨਵੇਂ ਮਾਮਲਿਆਂ ਦੀ ਪੁਸ਼ਟੀ

Thursday, Jul 09, 2020 - 05:15 PM (IST)

ਗੁਰਦਾਸਪੁਰ (ਵਿਨੋਦ) : ਪੰਜਾਬ ਭਰ 'ਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਗੁਰਦਾਸਪੁਰ ਤੋਂ ਸਾਹਮਣੇ ਆਏ ਹਨ, ਜਿਥੇ ਅੱਜ 5 ਲੋਕਾਂ ਦੀ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਨਾਲ ਜ਼ਿਲ੍ਹੇ 'ਚ ਕੁਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 290 ਹੋ ਚੁੱਕੀ ਹੈ ਜਦਕਿ ਸਰਗਰਮ ਕੇਸਾਂ ਗਿਣਤੀ 49 ਹੈ। ਜ਼ਿਲ੍ਹੇ 'ਚ ਹੁਣ ਤੱਕ 7 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋਂ : ਸਰੋਵਰ 'ਚ ਡੁੱਬੇ ਨੌਜਵਾਨ ਦੀ ਲਾਸ਼ ਬਰਾਮਦ

ਇਥੇ ਦੱਸ ਦੇਈਏ ਕਿ ਦੇਸ਼ 'ਚ ਕੋਵਿਡ-19 ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ 'ਚ ਵਾਇਰਸ ਦੇ ਸਭ ਤੋਂ ਵਧੇਰੇ 24,879 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 487 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਵਲੋਂ ਵੀਰਵਾਰ ਭਾਵ ਅੱਜ ਜਾਰੀ ਅੰਕੜਿਆਂ ਮੁਤਾਬਕ ਦੇਸ਼ ਭਰ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,879 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ 7,67,296 ਹੋ ਗਈ ਹੈ। ਇਸ ਸਮੇਂ ਦੌਰਾਨ ਹੀ 487 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 21,129 ਹੋ ਗਿਆ ਹੈ। ਇਸ ਦੌਰਾਨ ਹਾਲਾਂਕਿ ਚੰਗੀ ਗੱਲ ਇਹ ਰਹੀ ਕਿ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ ਵਧੀ ਹੈ ਅਤੇ 19,547 ਰੋਗੀ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 4,76,378 ਲੋਕ ਰੋਗ ਮੁਕਤ ਹੋ ਚੁੱਕੇ ਹਨ। ਦੇਸ਼ ਵਿਚ ਅਜੇ ਕੋਰੋਨਾ ਦੇ 2,69,789 ਸਰਗਰਮ ਮਾਮਲੇ ਹਨ।

ਇਹ ਵੀ ਪੜ੍ਹੋਂ : ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਢੀਂਡਸਾ, ਬਾਦਲ ਪਰਿਵਾਰ 'ਤੇ ਕੀਤੇ ਵੱਡੇ ਹਮਲੇ


Baljeet Kaur

Content Editor

Related News