ਗੁਰਦਾਸਪੁਰ ''ਚ ਕੋਰੋਨਾ ਦਾ ਕਹਿਰ, 7 ਨਵੇਂ ਮਾਮਲਿਆਂ ਦੀ ਪੁਸ਼ਟੀ

Friday, Jul 10, 2020 - 04:58 PM (IST)

ਗੁਰਦਾਸਪੁਰ (ਵਿਨੋਦ) : ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲੇ ਗੁਰਦਾਸਪੁਰ ਤੋਂ ਸਾਹਮਣੇ ਆਏ ਹਨ, ਜਿਥੇ 7 ਲੋਕਾਂ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਨਾਲ ਜ਼ਿਲ੍ਹੇ ਕੁਲ ਪਾਜ਼ੇਟਿਵ ਕੇਸਾਂ ਦੀ ਗਿਣਤੀ 297 ਹੋ ਚੁੱਕੀ ਹੈ ਜਦਕਿ ਹੁਣ ਤੱਕ 9 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 232 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। 

ਇਹ ਵੀ ਪੜ੍ਹੋਂ : ਪਿਆਰ ਦੀਆਂ ਪੀਂਘਾਂ ਝੂਟਣ ਤੋਂ ਬਾਅਦ ਪ੍ਰੇਮੀ ਨੇ ਦਿੱਤਾ ਧੋਖਾ, ਕੁੜੀ ਨੇ ਚੁੱਕਿਆ ਖ਼ੌਫਨਾਕ ਕਦਮ

ਇਥੇ ਦੱਸ ਦੇਈਏ ਕਿ ਦੇਸ਼ 'ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਇਨਫੈਕਸ਼ਨ ਦੇ ਪਿਛਲੇ 24 ਘੰਟਿਆਂ 'ਚ 26,506 ਮਾਮਲੇ ਸਾਹਮਣੇ ਆਏ ਹਨ, ਜੋ ਹੁਣ ਤੱਕ ਇਕ ਦਿਨ 'ਚ ਸਭ ਤੋਂ ਵੱਧ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਇਨਫੈਕਸ਼ਨ ਦੇ 26,506 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ 7,93,802 ਹੋ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਸਭ ਤੋਂ ਵੱਧ 24,879 ਮਾਮਲੇ ਸਾਹਮਣੇ ਆਏ ਸਨ। ਇਨਫੈਕਸ਼ਨ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦਰਮਿਆਨ ਰਾਹਤ ਭਰੀ ਗੱਲ ਇਹ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਵਧੀ ਹੈ ਅਤੇ ਇਸ ਦੌਰਾਨ 19,135 ਰੋਗੀ ਸਿਹਤਮੰਦ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 4,95,513 ਲੋਕ ਰੋਗ ਮੁਕਤ ਹੋ ਚੁਕੇ ਹਨ। ਦੇਸ਼ 'ਚ ਹਾਲੇ ਕੋਰੋਨਾ ਇਨਫੈਕਸ਼ਨ ਦੇ 2,76,685 ਸਰਗਰਮ ਮਾਮਲੇ ਹਨ।

ਇਹ ਵੀ ਪੜ੍ਹੋਂ :  ਅੰਮ੍ਰਿਤਧਾਰੀ ਸਿੱਖ ਨੇ ਰਹਿਤ ਮਰਿਆਦਾ ਦੀਆਂ ਉਡਾਈਆਂ ਧੱਜੀਆਂ, ਬੀਅਰ ਪੀਂਦੇ ਦੀ ਵੀਡੀਓ ਵਾਇਰਲ


Baljeet Kaur

Content Editor

Related News