ਗੁਰਦਾਸਪੁਰ ''ਚ ਕੋਰੋਨਾ ਦਾ ਕਹਿਰ ਜਾਰੀ, 34 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

Sunday, Aug 09, 2020 - 06:17 PM (IST)

ਗੁਰਦਾਸਪੁਰ ''ਚ ਕੋਰੋਨਾ ਦਾ ਕਹਿਰ ਜਾਰੀ, 34 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਗੁਰਦਾਸਪੁਰ (ਵਿਨੋਦ): ਜ਼ਿਲ੍ਹਾ ਗੁਰਦਾਸਪੁਰ 'ਚ ਅੱਜ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਰਿਹਾ। ਅੱਜ ਇਕ ਕੋਰੋਨਾ ਪੀੜਤ ਵਿਅਕਤੀ ਦੀ ਮੌਤ ਹੋਣ ਨਾਲ ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 25 ਹੋ ਗਈ ਹੈ। ਜਦਕਿ ਅੱਜ 34 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 962 ਹੋ ਗਈ ਹੈ।ਸਿਵਲ ਸਰਜਨ ਡਾ.ਕਿਸ਼ਨ ਚੰਦ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਜ਼ਿਲ੍ਹਾ ਗੁਰਦਾਸਪੁਰ 'ਚ ਹਰ ਰੋਜ਼ ਕੋਰੋਨਾ ਪੀੜਤ ਲੋਕਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਲੋਕਾਂ ਨੂੰ ਹੁਣ ਜ਼ਿਆਦਾ ਸਾਵਧਾਨ ਰਹਿਣ ਅਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ।

ਇਹ ਵੀ ਪੜ੍ਹੋ: ਪੁੱਤਰ ਨੂੰ ਵੇਖਣ ਲਈ ਤਰਸੇ ਮਾਪੇ, 6 ਸਾਲਾਂ ਤੋਂ ਸਾਊਦੀ 'ਚ ਰਹਿ ਰਹੇ ਅਵਤਾਰ ਨੇ ਪਤਨੀ 'ਤੇ ਲਾਏ ਵੱਡੇ ਦੋਸ਼

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ 'ਚ ਹੁਣ ਤੱਕ ਕੁੱਲ 42792 ਲੋਕਾਂ ਦੇ ਕੋਰੋਨਾ ਸਬੰਧੀ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 12 ਸੈਂਪਲ ਰਿਜੈਕਟ ਹੋਏ ਹਨ ਅਤੇ 41104 ਦੀ ਰਿਪੋਰਟ ਨੈਗੇਟਿਵ ਆਈ ਹੈ। ਜਦਕਿ 373 ਲੋਕ ਇਸ ਮਹਾਮਾਰੀ ਨਾਲ ਯੁੱਧ ਜਿੱਤਣ 'ਚ ਸਫ਼ਲ ਹੋਏ ਹਨ। ਅੱਜ ਜੋ ਲੋਕ ਪਾਜ਼ੇਟਿਵ ਪਾਏ ਗਏ ਹਨ, ਉਨ੍ਹਾਂ 'ਚ ਗੁਰਦਾਸਪੁਰ ਸ਼ਹਿਰ ਦੇ 4, ਮਗਰਾਲਾ ਪਿੰਡ ਦੇ 7,ਧਾਰੀਵਾਲ 2 ,ਚਾਵਾ ਪਿੰਡ ਦੇ 3 ਲੋਕਾਂ ਸਮੇਤ ਕੁੱਝ ਪਿੰਡਾਂ ਦੇ ਲੋਕ ਸ਼ਾਮਲ ਹਨ।

ਇਹ ਵੀ ਪੜ੍ਹੋ: ਵੱਡੀ ਵਾਰਦਾਤ: 4 ਵਿਅਕਤੀਆਂ ਵਲੋਂ 13 ਸਾਲਾ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ


author

Shyna

Content Editor

Related News