ਗੁਰਦਾਸਪੁਰ ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ, 2 ਹੋਰ ਮਰੀਜ਼ਾਂ ਨੇ ਤੋੜਿਆ ਦਮ

9/5/2020 1:51:52 PM

ਗੁਰਦਾਸਪੁਰ (ਵਿਨੋਦ) : ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲੀਆਂ ਦੀ ਗਿਣਤੀ 'ਚ ਲਾਗਤਾਰ ਵਾਧਾ ਹੁੰਦਾ ਜਾ ਰਿਹਾ ਹੈ। ਨਵੇਂ ਮਾਮਲੇ ਜ਼ਿਲ੍ਹਾ ਗੁਰਦਾਸਪੁਰ 'ਤੋਂ ਸਾਹਮਣੇ ਆਏ ਹਨ, ਜਿਥੇ ਅੱਜ 2 ਕੋਰੋਨਾ ਮਰੀਜ਼ਾਂ ਨੇ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ 75 ਸਾਲਾ ਵਿਅਕਤੀ ਅਤੇ 25 ਸਾਲਾਂ ਜਨਾਨੀ ਵਾਸੀ ਬਟਾਲਾ ਦੀ ਅੱਜ ਅੰਮ੍ਰਿਤਸਰ ਦੇ ਜੀ.ਐੱਮਸ. ਹਸਪਤਾਲ 'ਚ ਮੌਤ ਹੋਈ ਹੈ। ਇਸ ਨਾਲ ਜ਼ਿਲ੍ਹੇ 'ਚ ਮਰਨ ਵਾਲਿਆਂ ਦੀ ਗਿਣਤੀ 64 ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਤੱਕ ਜ਼ਿਲ੍ਹੇ 'ਚ ਕੋਰੋਨਾ ਦੇ 2644 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 1892 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। 

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਹਰਚਰਨ ਸਿੰਘ ਦਾ ਦਿਹਾਂਤ

ਇਥੇ ਦੱਸ ਦਈਏ ਕਿ ਦੇਸ਼ ਭਰ 'ਚ ਕੋਰੋਨਾ ਇਨਫੈਕਸ਼ਨ ਦੀ ਗਿਣਤੀ 'ਚ ਦਿਨੋਂ-ਦਿਨ ਹੋ ਰਹੇ ਵਾਧੇ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ ਪਹਿਲੀ ਵਾਰ ਇਨਫੈਕਸ਼ਨ ਦੇ 86 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ। ਹਾਲਾਂਕਿ ਰਾਹਤ ਭਰੀ ਖ਼ਬਰ ਇਹ ਹੈ ਕਿ ਇਸ ਦੌਰਾਨ 70 ਹਜ਼ਾਰ ਤੋਂ ਵੱਧ ਲੋਕ ਸਿਹਤਯਾਬ ਹੋਣ ਕਾਰਨ ਸਰਗਰਮ ਮਾਮਲੇ 21.04 ਫੀਸਦੀ 'ਤੇ ਆ ਗਏ। ਭਾਰਤ 'ਚ ਸਿਰਫ਼ 13 ਦਿਨਾਂ 'ਚ ਕੋਵਿਡ-19 ਮਰੀਜ਼ਾਂ ਦੀ ਗਿਣਤੀ 30 ਲੱਖ ਤੋਂ 40 ਲੱਖ ਦੇ ਪਾਰ ਪਹੁੰਚ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਦੇ ਰਿਕਾਰਡ 86,432 ਨਵੇਂ ਮਾਮਲਿਆਂ ਨਾਲ ਪੀੜਤਾਂ ਦੀ ਗਿਣਤੀ 40,23,179 ਹੋ ਗਈ ਹੈ।

ਇਹ ਵੀ ਪੜ੍ਹੋ : ਵੱਡੀ ਵਾਰਦਾਤ : ਲੁਟੇਰਿਆ ਨੇ ਦਿਨ-ਦਿਹਾੜੇ ਦੁਕਾਨ 'ਚ ਦਾਖ਼ਲ ਹੋ ਵਪਾਰੀ ਨੂੰ ਗੋਲੀਆਂ ਨਾਲ ਭੁੰਨ੍ਹਿਆ


Baljeet Kaur

Content Editor Baljeet Kaur