ਪੰਜਾਬ ''ਚ ਲਗਾਤਾਰ ਜਾਰੀ ਕੋਰੋਨਾ ਦਾ ਕਹਿਰ, ਗੁਰਦਾਸਪੁਰ ''ਚ 3 ਨਵੇਂ ਮਾਮਲਿਆਂ ਦੀ ਪੁਸ਼ਟੀ
Friday, Jun 05, 2020 - 01:36 PM (IST)
ਗੁਰਦਾਸਪੁਰ (ਵਿਨੋਦ) : ਪੰਜਾਬ 'ਚ ਕੋਰੋਨਾ ਵਾਇਰਸ ਨੇ ਤਾਂਡਵ ਮਚਾਅ ਰੱਖਿਆ ਹੈ। ਨਵੇਂ ਮਾਮਲੇ ਗੁਰਦਾਸਪੁਰ ਤੋਂ ਸਾਹਮਣੇ ਆਏ ਹਨ, ਜਿਥੇ ਅੱਜ ਤਿੰਨ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਜਾਣਕਾਰੀ ਮੁਤਾਬਕ ਪਾਜ਼ੇਟਿਵ ਮਰੀਜ਼ਾਂ 'ਚੋਂ ਇਕ ਗੁਰਦਾਸਪੁਰ ਕੱਪੜਾ ਵਪਾਰੀ ਦੀ ਪਤਨੀ ਹੈ ਜਦਕਿ ਦੂਜਾ ਵਿਅਕਤੀ ਵੀ ਉਨ੍ਹਾਂ ਦਾ ਵਰਕਰ ਹੈ। ਇਸ ਤੋਂ ਇਲਾਵਾ ਤੀਜਾ ਮਾਮਲਾ ਬਟਾਲਾ ਦੇ ਸ਼ਕਰਪੁਰਾ ਦਾ ਹੈ। ਇਸ ਨਾਲ ਗੁਰਦਾਸਪੁਰ 'ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 13 ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਬਠਿੰਡਾ 'ਚ ਕੋਰੋਨਾ ਦਾ ਕਹਿਰ, 10 ਸਾਲਾ ਬੱਚੀ ਦੀ ਰਿਪੋਰਟ ਪਾਜ਼ੇਟਿਵ
ਇਥੇ ਦੱਸ ਦੇਈਏ ਕਿ ਗੁਰਦਾਸਪੁਰ 'ਚ ਹੁਣ ਪਾਜ਼ੇਟਿਵ ਕੇਸਾਂ ਦੀ ਗਿਣਤੀ 147 ਹੋ ਚੁੱਕੀ ਹੈ ਜਦਕਿ 131 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਵਾਇਰਸ ਕਾਰਨ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਅਹਿਮ ਖ਼ਬਰ : ਤਰਨਤਾਰਨ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ