ਗੁਰਦਾਸਪੁਰ ਜ਼ਿਲ੍ਹੇ ''ਚ ਕੋਰੋਨਾ ਦੀ ਆਫ਼ਤ, 33 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਦੀ ਮੌਤ

07/29/2020 5:43:29 PM

ਗੁਰਦਾਸਪੁਰ (ਵਿਨੋਦ) : ਪੰਜਾਬ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹਾ ਗੁਰਦਾਸਪੁਰ 'ਚ ਅੱਜ 33 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦਕਿ ਦੋ ਮਰੀਜ਼ਾਂ ਨੇ ਅੱਜ ਦਮ ਤੋੜ ਦਿੱਤਾ। ਜਣਕਾਰੀ ਮੁਤਾਬਕ ਮ੍ਰਿਤਕਾਂ 'ਚ ਇਕ ਗੁਰਦਾਸਪੁਰ ਦੀ ਰਹਿਣ ਵਾਲੀ 52 ਸਾਲਾ ਔਰਤ ਤੇ ਦੂਜਾ ਬਟਾਲਾ ਰਹਿਣ ਵਾਲਾ ਵਿਅਕਤੀ ਸੀ। 33 ਪਾਜ਼ੇਟਿਵ ਮਰੀਜ਼ਾਂ 'ਚੋਂ 23 ਬਟਾਲਾ ਦੇ ਰਹਿਣ ਵਾਲੇ ਹਨ। 

ਇਹ ਵੀ ਪੜ੍ਹੋਂ : ਗ੍ਰੰਥੀ ਦੀ ਕਰਤੂਤ: ਪਾਠ ਸਿੱਖਣ ਆਈ ਨਾਬਾਲਗ ਕੁਡ਼ੀ ਨਾਲ ਕੀਤਾ ਗਲਤ ਕੰਮ, ਵਾਇਰਲ ਹੋਈ ਵੀਡੀਓ

ਦੇਸ਼ ਭਰ 'ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਜਾਰੀ ਹੈ। ਕੋਰੋਨਾ ਮਾਮਲਿਆਂ ਦੀ ਗਿਣਤੀ 15 ਲੱਖ ਦੇ ਪਾਰ ਪਹੁੰਚ ਗਈ ਹੈ। ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਵੀ ਤੇਜ਼ੀ ਨਾਲ ਇਜ਼ਾਫਾ ਹੋ ਰਿਹਾ ਹੈ। ਦੇਸ਼ ਵਿਚ ਹੁਣ ਤੱਕ ਕੋਰੋਨਾ ਨਾਲ ਕਰੀਬ 34 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਇਕ ਦਿਨ ਵਿਚ 48,153 ਨਵੇਂ ਮਾਮਲਿਆਂ ਨਾਲ ਭਾਰਤ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 15,31,669 ਹੋ ਗਿਆ ਹੈ। ਪਿਛਲੇ 24 ਘੰਟਿਆਂ ਵਿਚ 768 ਲੋਕਾਂ ਦੀ ਮੌਤ ਹੋਈ ਹੈ, ਜਿਸ ਕਾਰਨ ਮੌਤਾਂ ਦਾ ਅੰਕੜਾ 34,193 ਹੋ ਗਿਆ ਹੈ। ਰਾਹਤ ਦੀ ਖ਼ਬਰ ਇਹ ਵੀ ਹੈ ਕਿ 9,88,030 ਲੋਕ ਕੋਰੋਨਾ ਵਾਇਰਸ ਮਹਾਮਾਰੀ ਨੂੰ ਮਾਤ ਦੇ ਚੁੱਕੇ ਹਨ, ਜਿਨ੍ਹਾਂ ਨੂੰ ਹਸਪਤਾਲਾਂ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਅਜੇ ਵੀ 5,09,447 ਕੋਰੋਨਾ ਕੇਸ ਸਰਗਰਮ ਹਨ।


Baljeet Kaur

Content Editor

Related News