ਗੁਰਦਾਸਪੁਰ ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ, ਇਕ ਦੀ ਮੌਤ 37 ਨਵੇਂ ਮਾਮਲਿਆਂ ਦੀ ਪੁਸ਼ਟੀ
Tuesday, Aug 11, 2020 - 05:22 PM (IST)
ਗੁਰਦਾਸਪੁਰ (ਵਿਨੋਦ) : ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਜ਼ਿਲ੍ਹਾ ਗੁਰਦਾਸਪੁਰ ਤੋਂ ਸਾਹਮਣੇ ਆਏ ਹਨ, ਜਿਥੇ ਇਕ 65 ਸਾਲਾ ਬੀਬੀ ਮਰੀਜ਼ ਦੀ ਮੌਤ ਹੋ ਗਈ ਜਦਕਿ 37 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਏ ਹੈ। ਇਸ ਨਾਲ ਹੁਣ ਜ਼ਿਲ੍ਹੇ 'ਚ ਕੁੱਲ ਮਰੀਜ਼ਾ ਦੀ ਗਿਣਤੀ 952 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 626 ਲੋਕ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਹੁਣ ਤੱਕ 25 ਮਰੀਜ਼ ਦਮ ਤੋੜ ਚੁੱਕੇ ਹਨ।
ਇਹ ਵੀ ਪੜ੍ਹੋਂ : ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ 'ਚ ਖੋਲ੍ਹੇ ਵੱਡੇ ਰਾਜ਼
ਇਥੇ ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ ਇਨਫੈਕਸ਼ਨ ਦੇ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 2.68 ਲੱਖ ਦੇ ਪਾਰ ਹੋ ਗਈ ਹੈ। ਉੱਥੇ ਹੀ ਰੋਗ ਮੁਕਤ ਹੋਣ ਵਾਲਿਆਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ ਅਤੇ ਇਸ ਦੌਰਾਨ 47 ਹਜ਼ਾਰ ਤੋਂ ਵੱਧ ਲੋਕ ਸਿਹਤਮੰਦ ਹੋਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ 53,601 ਲੋਕ ਪੀੜਤ ਹੋਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ 22,68,676 ਹੋ ਗਈ ਹੈ। ਇਸ ਦੌਰਾਨ ਰਾਹਤ ਭਰੀ ਖ਼ਬਰ ਇਹ ਰਹੀ ਕਿ 47,746 ਲੋਕ ਰੋਗ ਮੁਕਤ ਹੋਏ ਹਨ, ਜਿਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਕੁੱਲ ਗਿਣਤੀ 15,83,490 ਹੋ ਗਈ ਹੈ।
ਇਹ ਵੀ ਪੜ੍ਹੋਂ : ਇਨ੍ਹਾਂ ਨਿਊਡ ਤਸਵੀਰਾਂ ਕਰਕੇ ਚਰਚਾ 'ਚ ਆਈ ਸੀ ਭਾਰਤੀ ਕ੍ਰਿਕਟਰ ਸ਼ਮੀ ਦੀ ਪਤਨੀ
ਇਸੇ ਮਿਆਦ 'ਚ 871 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 45,257 ਹੋ ਗਈ। ਦੇਸ਼ 'ਚ ਸਰਗਰਮ ਮਾਮਲੇ 4,984 ਵੱਧ ਕੇ 6,39,929 ਹੋ ਗਏ ਹਨ। ਦੇਸ਼ 'ਚ ਹੁਣ ਸਰਗਰਮ ਮਾਮਲੇ 28.21 ਫੀਸਦੀ, ਰੋਗ ਮੁਕਤ ਹੋਣ ਵਾਲਿਆਂ ਦੀ ਦਰ 69.80 ਫੀਸਦੀ ਅਤੇ ਮ੍ਰਿਤਕਾਂ ਦੀ ਦਰ 1.99 ਫੀਸਦੀ ਹੈ। ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ 2177 ਵੱਧ ਕੇ 148042 ਹੋ ਗਏ ਅਤੇ 293 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 18,050 ਹੋ ਗਿਆ। ਇਸ ਦੌਰਾਨ 6711 ਲੋਕ ਰੋਗ ਮੁਕਤ ਹੋਏ, ਜਿਸ ਨਾਲ ਸਿਹਤਮੰਦ ਹੋਏ ਲੋਕਾਂ ਦੀ ਗਿਣਤੀ ਵੱਧ ਕੇ 3,58,421 ਹੋ ਗਈ। ਦੇਸ਼ 'ਚ ਸਭ ਤੋਂ ਵੱਧ ਸਰਗਰਮ ਮਾਮਲੇ ਇਸੇ ਸੂਬੇ 'ਚ ਹਨ। ਆਂਧਰਾ ਪ੍ਰਦੇਸ਼ 'ਚ ਮਰੀਜ਼ਾਂ ਦੀ ਗਿਣਤੀ 661 ਵੱਧਣ ਨਾਲ ਸਰਗਰਮ ਮਾਮਲੇ 87,773 ਹੋ ਗਏ ਹਨ। ਸੂਬੇ 'ਚ ਹੁਣ ਤੱਕ 2116 ਲੋਕਾਂ ਦੀ ਮੌਤ ਹੋਈ ਹੈ, ਉੱਥੇ ਹੀ 6924 ਲੋਕਾਂ ਦੇ ਸਿਹਤਮੰਦ ਹੋਣ ਨਾਲ ਕੁੱਲ 1,45,636 ਲੋਕ ਰੋਗ ਮੁਕਤ ਹੋਏ ਹਨ।