ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ

Wednesday, Jan 12, 2022 - 01:41 PM (IST)

ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ

ਗੁਰਦਾਸਪੁਰ (ਪ੍ਰਦੀਪ, ਗੁਰਪ੍ਰੀਤ) - ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਾਂਧੀਆਂ ਪਨਿਆੜ ਵਿਖੇ ਪਿਓ-ਪੁੱਤ ਦੇ ਰਿਸ਼ਤੇ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਉਸ ਸਮੇਂ ਸਾਹਮਣੇ ਆਈ, ਜਦੋਂ ਇਕ ਨਸ਼ੇੜੀ ਪੁੱਤਰ ਨੇ ਨਸ਼ੇ ਲਈ ਪੈਸੇ ਨਾ ਦੇਣ ’ਤੇ ਪਿਓ ਦਾ ਗੁੱਟ ਵੱਢਦੇ ਹੋਏ ਉਸ ਦਾ ਸਿਰ ਪਾੜ ਦਿੱਤਾ। ਇਸ ਘਟਨਾ ਨਾਲ ਪਿੰਡ ’ਚ ਸਨਸਨੀ ਫੈਲ ਗਈ। ਜ਼ਖ਼ਮੀ ਹਾਲਤ ’ਚ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ ’ਚ ਆਉਣਗੇ 1-1 ਹਜ਼ਾਰ ਰੁਪਏ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਪਿਓ ਬੇਅੰਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਨਸ਼ੇ ਕਰਨ ਦਾ ਆਦੀ ਹੈ। ਨਸ਼ੇ ਦੀ ਪੂਰਤੀ ਲਈ ਉਹ ਉਸ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਸੀ। ਜਦੋਂ ਉਸ ਨੇ ਪੈਸੇ ਦੇਣ ਤੋਂ ਮਨ੍ਹਾ ਕਰ ਦਿੱਤਾ ਤਾਂ ਉਸ ਨੇ ਤੇਜ਼ਧਾਰ ਹਥਿਆਰ ਨਾਲ ਉਸ ’ਤੇ ਹਮਲਾ ਕਰ ਦਿੱਤਾ। ਪਿਓ ਨੇ ਦੱਸਿਆ ਕਿ ਮੇਰੇ ਪੁੱਤ ’ਤੇ ਨਸ਼ੇ ਦਾ ਕੇਸ ਵੀ ਚੱਲ ਰਿਹਾ ਹੈ। ਇਸ ਦੀ ਪੁਲਸ ਵਲੋਂ ਭਾਲ ਕੀਤੀ ਜਾ ਰਹੀ ਹੈ। ਪਿਓ ਨੇ  ਕਿਹਾ ਕਿ ਉਹ ਕੋਈ ਕੰਮ ਨਹੀਂ ਕਰਦਾ। 

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੀ ਸਿਆਸਤ 'ਚ ਹੋ ਸਕਦੈ ਧਮਾਕਾ, ਸਿਮਰਜੀਤ ਬੈਂਸ ਦੇ ਭਾਜਪਾ 'ਚ ਸ਼ਾਮਲ ਹੋਣ ਦੇ ਚਰਚੇ! (ਵੀਡੀਓ)

ਇਸ ਦੌਰਾਨ ਪੀੜਤ ਵਿਅਕਤੀ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਏ ਹਨ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਦੀ ਗੱਲ ਕਹੀ ਗਈ ਸੀ ਪਰ ਪੰਜਾਬ ਵਿੱਚੋਂ ਅਜੇ ਤੱਕ ਨਸ਼ਾ ਖ਼ਤਮ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਸਾਡੇ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਜਿਸ ਕਰਕੇ ਉਸ ਦਾ ਪੁੱਤ ਨਸ਼ੇ ਦਾ ਆਦੀ ਹੋ ਗਿਆ।

ਪੜ੍ਹੋ ਇਹ ਵੀ ਖ਼ਬਰ - ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ


author

rajwinder kaur

Content Editor

Related News