ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
Monday, May 20, 2019 - 11:29 AM (IST)

ਬਟਾਲਾ (ਬੇਰੀ) : ਸਥਾਨਕ ਬਸੰਤ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਏ.ਐੱਸ.ਆਈ. ਨਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮ੍ਰਿਤਕ ਨੌਜਵਾਨ ਸਮਨ ਦੇ ਪਿਤਾ ਰਾਮਪਾਲ ਵਾਸੀ ਪੁਲਸ ਲਾਈਨ ਰੋਡ, ਬਸੰਤ ਨਗਰ ਬਟਾਲਾ ਨੇ ਲਿਖਵਾਇਆ ਹੈ ਕਿ ਮੇਰੇ ਲੜਕੇ ਸਮਨ ਦਾ ਆਪਣੀ ਪਤਨੀ ਨਾਲ ਝਗੜਾ ਰਹਿੰਦਾ ਸੀ। ਜਿਸ ਤੋਂ ਦੁਖੀ ਹੋ ਕੇ ਅੱਜ ਉਸ ਨੇ ਆਪਣੇ ਘਰ 'ਚ ਪਾਣੀ ਵਾਲੀ ਟੈਂਕੀ ਦੀ ਪਾਈਪ ਨਾਲ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਨੇ ਅੱਗੇ ਦੱਸਿਆ ਕਿ ਫਿਲਹਾਲ ਪੁਲਸ ਨੇ ਮ੍ਰਿਤਕ ਨੌਜਵਾਨ ਸਮਨ ਦੇ ਪਿਤਾ ਰਾਮਪਾਲ ਦੇ ਬਿਆਨਾਂ ਨੂੰ ਕਲਮਬੱਧ ਕਰਦੇ ਹੋਏ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਖਬਰ ਲਿਖੇ ਜਾਣ ਤੱਕ ਪੁਲਸ ਕਾਰਵਾਈ ਜਾਰੀ ਸੀ।