ਮਾਨਸਿਕ ਪਰੇਸ਼ਾਨੀ ਦੇ ਚੱਲਦਿਆ ਸਾਬਕਾ ਫ਼ੌਜੀ ਨੇ ਖੁਦ ਨੂੰ ਮਾਰੀ ਗੋਲੀ

Tuesday, Jul 28, 2020 - 10:22 AM (IST)

ਮਾਨਸਿਕ ਪਰੇਸ਼ਾਨੀ ਦੇ ਚੱਲਦਿਆ ਸਾਬਕਾ ਫ਼ੌਜੀ ਨੇ ਖੁਦ ਨੂੰ ਮਾਰੀ ਗੋਲੀ

ਗੁਰਦਾਸਪੁਰ (ਵਿਨੋਦ) : ਬੀਤੀ ਰਾਤ ਮਾਨਸਿਕ ਪਰੇਸ਼ਾਨੀ ਦੇ ਚੱਲਦਿਆ ਇਕ ਸਾਬਕਾ ਫ਼ੌਜੀ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਵੱਡੀ ਵਾਰਦਾਤ: ਬਜ਼ੁਰਗ ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮੂੰਹ ਤੇ ਪ੍ਰਾਈਵੇਟ ਅੰਗ ਵੱਢਿਆ

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸਾਬਕਾ ਫ਼ੌਜੀ ਅਮਰੀਕ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਮਗਲਸੈਨ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਜਦੋਂ ਅਮਰੀਕ ਦੀ ਪਤਨੀ ਦਾ ਦਿਹਾਂਤ ਹੋਇਆ ਸੀ ਉਦੋਂ ਤੋਂ ਹੀ ਉਹ ਕਾਫ਼ੀ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਗੁਰਦਾਸਪੁਰ ਸਦਰ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋਂ : ਗ੍ਰੰਥੀ ਦੀ ਕਰਤੂਤ: ਪਾਠ ਸਿੱਖਣ ਆਈ ਨਾਬਾਲਗ ਕੁਡ਼ੀ ਨਾਲ ਕੀਤਾ ਗਲਤ ਕੰਮ, ਵਾਇਰਲ ਹੋਈ ਵੀਡੀਓ


author

Baljeet Kaur

Content Editor

Related News