ਫੈਕਟਰੀ ਧਮਾਕਾ ਪੀੜਤਾਂ ਦਾ ਹਾਲ ਜਾਨਣ ਪਹੁੰਚੇ ਮੰਤਰੀ ਬਾਜਵਾ

Thursday, Sep 05, 2019 - 11:17 AM (IST)

ਫੈਕਟਰੀ ਧਮਾਕਾ ਪੀੜਤਾਂ ਦਾ ਹਾਲ ਜਾਨਣ ਪਹੁੰਚੇ ਮੰਤਰੀ ਬਾਜਵਾ

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਪੰਜਾਬ ਕੈਬਿਨੇਟ ਦੇ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਧਮਾਕਾ ਪੀੜਤਾਂ ਦਾ ਹਾਲ ਜਾਨਣ ਲਈ ਸਿਵਲ ਹਸਪਤਾਲ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੀੜਤਾਂ ਨੂੰ ਹੌਂਸਲਾਂ ਦਿੱਤਾ ਅਤੇ ਹਰ ਮਦਦ ਕਰਨ ਦਾ ਵਾਅਦਾ ਕੀਤਾ। ਮੀਡੀਆ ਨਾਲ ਗੱਲ ਕਰਦਿਆਂ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਜ਼ਿਲਾ ਮਜਿਸਟਰੇਟ ਨੂੰ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ ਅਤੇ ਸਰਕਾਰ ਵਲੋਂ ਪੀੜਤਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।

ਦੱਸ ਦਈਏ ਕਿ ਬੀਤੀ ਸ਼ਾਮ ਬਟਾਲਾ 'ਚ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ 23 ਲੋਕਾਂ ਦੀ ਮੌਤ ਹੋ ਜਦਕਿ 4 ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ।


author

Baljeet Kaur

Content Editor

Related News