ਕਿਸਾਨੀ ਮੋਰਚੇ ’ਚ ਗੁਰਦਾਸਪੁਰ ਦੇ ਕਿਸਾਨ ਦੀ ਮੌਤ, ਕਿਸਾਨੀ ਝੰਡੇ ਹੇਠ ਜੱਦੀ ਪਿੰਡ ’ਚ ਕੀਤਾ ਅੰਤਿਮ ਸੰਸਕਾਰ

Monday, May 24, 2021 - 06:13 PM (IST)

ਗੁਰਦਾਸਪੁਰ (ਗੁਰਪ੍ਰੀਤ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਕਿਸਾਨਾਂ ਦਾ ਦਿੱਲੀ ਬਾਰਡਰ ’ਤੇ ਪੱਕਾ ਮੋਰਚਾ ਜਾਰੀ ਹੈ। ਇਸ ਸੰਘਰਸ਼ ਦੌਰਾਨ ਹੁਣ ਤੱਕ 400 ਤੋਂ ਵੱਧ ਕਿਸਾਨ ਆਪਣੀ ਸ਼ਹਾਦਤ ਦੇ ਚੁੱਕੇ ਹਨ। ਗੁਰਦਾਸਪੁਰ ਜ਼ਿਲ੍ਹੇ ਵਿਖੇ ਤੁੰਗ ਦੇ ਰਹਿਣ ਵਾਲੇ ਕਿਸਾਨ ਆਗੂ ਤਜਿੰਦਰ ਸਿੰਘ ਨੇ ਵੀ ਆਪਣੀ ਸ਼ਹਾਦਤ ਦੇ ਦਿੱਤੀ ਹੈ, ਜਿਸਦਾ ਅੰਤਿਮ ਸੰਸਕਾਰ ਅੱਜ ਕਰ ਦਿੱਤਾ ਗਿਆ। ਸਸਕਾਰ ਮੌਕੇ ਬਹੁਤ ਸਾਰੇ ਕਿਸਾਨ ਆਗੂ ਸ਼ਾਮਲ ਹੋਏ, ਜਿਨ੍ਹਾਂ ਨੇ ਮ੍ਰਿਤਕ ਕਿਸਾਨ ਆਗੂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ

ਇਸ ਮੌਕੇ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਬਰਾਂ ਅਤੇ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਦੇ ਆਗੂ ਤਜਿੰਦਰ ਸਿੰਘ ਨੇ ਕਿਸਾਨੀ ਨੂੰ ਬਚਾਉਣ ਲਈ ਚਲ ਰਹੇ ਸੰਘਰਸ਼ ਦੌਰਾਨ ਆਪਣੀ ਸ਼ਹਾਦਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਤੁੰਗ ਦੇ ਕਿਸਾਨ ਆਗੂ ਤਜਿੰਦਰ ਸਿੰਘ ਦਿੱਲੀ ਅੰਦੋਲਨ ਤੋਂ 9 ਦਿਨ ਪਹਿਲਾਂ ਵਾਪਸ ਆਏ ਸਨ ਅਤੇ ਆਂਉਦੇ ਹੀ ਬੀਮਾਰ ਹੋ ਗਏਂ ਸਨ। ਬੀਮਾਰ ਹੋਣ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਵਿੱਚ ਇਲਾਜ ਲਈ ਲਿਜਾਇਆ ਗਿਆ ਸੀ, ਜਿਸ ਦੌਰਾਨ ਉਹ ਅਕਾਲ-ਚਲਾਣਾ ਕਰ ਗਏ। 

ਪੜ੍ਹੋ ਇਹ ਵੀ ਖ਼ਬਰ - ਜਿਸ ਮਾਂ ਨੇ ਆਪਣੀ ਛਾਤੀ ਨਾਲ ਲਗਾ ਦਿਨ-ਰਾਤ ਕੀਤਾ ਪਿਆਰ, ਉਸੇ ਦੀ ਛਾਤੀ ’ਚ ਪੁੱਤ ਨੇ ਮਾਰੀ ਗੋਲੀ (ਤਸਵੀਰਾਂ)

ਸਮੂਹ ਕਿਸਾਨ ਮਜ਼ਦੂਰ ਉਨ੍ਹਾਂ ਦੇ ਸੰਸਕਾਰ ’ਤੇ ਪਹੁੰਚੇ, ਜਿਨ੍ਹਾਂ ਨੇ ਕਿਸਾਨ ਮਜ਼ਦੂਰ ਤਜਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਕਿ ਕਿਸਾਨ ਆਗੂ ਦੇ ਪਰਿਵਾਰ ਨੂੰ ਬਣਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਵੇ।

ਪੜ੍ਹੋ ਇਹ ਵੀ ਖ਼ਬਰ - ਅਰਬ ਦੇਸ਼ਾਂ ’ਚ ਮਰੇ 233 ਬਦਕਿਸਮਤ ਲੋਕਾਂ ਦੀਆਂ ਲਾਸ਼ਾਂ ਵਤਨ ਪਹੁੰਚਾ ਚੁੱਕੇ ਨੇ ‘ਡਾ.ਓਬਰਾਏ’, ਕੀਤੀ ਇਹ ‘ਅਪੀਲ’


rajwinder kaur

Content Editor

Related News