ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਜਲਦ ਕੀਤੀ ਜਾਵੇਗੀ ਜਾਰੀ : ਰੰਧਾਵਾ

Tuesday, Nov 24, 2020 - 03:54 PM (IST)

ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਜਲਦ ਕੀਤੀ ਜਾਵੇਗੀ ਜਾਰੀ : ਰੰਧਾਵਾ

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਸਹਿਕਾਰੀ ਖੰਡ ਮਿੱਲ ਬਟਾਲਾ ਦੇ ਪਿੜਾਈ ਸੀਜ਼ਨ ਦਾ ਆਰੰਭ ਅੱਜ ਕੀਤਾ ਗਿਆ। ਧਾਰਮਿਕ ਸਮਾਗਮ ਤੋਂ ਬਾਅਦ ਰਸਮੀ ਤੌਰ 'ਤੇ ਪਿੜਾਈ ਦੀ ਸ਼ੁਰੂਆਤ ਕੀਤੀ ਗਈ। ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਉਨ੍ਹਾਂ ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਹਿਕਾਰੀ ਖੰਡ ਮਿਲਾ ਦਾ ਆਧੁਨਿਕੀਕਰਨ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਮੋਗਾ ਦੀ ਬਹਾਦਰ ਧੀ ਨੇ ਲੁਟੇਰਿਆਂ ਦਾ 2 ਕਿਲੋਮੀਟਰ ਤੱਕ ਕੀਤਾ ਪਿੱਛਾ, ਖੰਭੇ ਨਾਲ ਬੰਨ੍ਹ ਕੇ ਚਾੜ੍ਹਿਆ ਕੁਟਾਪਾ

ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਗੰਨੇ ਦੀ ਫ਼ਸਲ ਦਾ ਬਕਾਇਆ ਜੋ ਸਹਿਕਾਰੀ ਮਿੱਲਾ ਵੱਲ ਖੜ੍ਹਾ ਹੈ ਉਹ ਪੰਜਾਬ ਸਰਕਾਰ ਵਲੋਂ ਆਪਣਾ ਹਿੱਸਾ ਆਉਣ ਵਾਲੇ 10 ਦਿਨਾਂ ਦੇ ਅੰਦਰ ਜਾਰੀ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜੋ ਕੇਂਦਰ ਸਰਕਾਰ ਦਾ ਸਬਸਿਡੀ ਦਾ 60 ਕਰੋੜ ਰੁਪਏ ਦਾ ਬਕਾਇਆ ਹੈ ਉਹ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਕੇਂਦਰ ਸਰਕਾਰ ਨੇ ਸਿੱਧੇ ਤੌਰ 'ਤੇ ਭੇਜਣੇ ਹਨ ਅਤੇ ਉਸ ਬਾਰੇ ਵੀ ਕੇਂਦਰ ਨੂੰ ਜਲਦ ਦੇਣ ਦੀ ਅਪੀਲ ਉਨ੍ਹਾਂ ਵਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਨਿੱਜੀ ਖੰਡ ਮਿੱਲਾ ਦੇ ਮੁਕਾਬਲੇ ਕਰਨ ਲਈ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ ਅਤੇ ਕੈਪਿਸਟੀ ਵਧਾਈ ਜਾ ਰਹੀ ਹੈ ਅਤੇ ਖ਼ਾਸ ਤੌਰ 'ਤੇ ਇਨ੍ਹਾਂ ਗੁਰਦਾਸਪੁਰ ਅਤੇ ਬਟਾਲਾ ਸਹਿਕਾਰੀ ਮਿੱਲ 'ਚ ਫਾਰਮਾ ਖੰਡ ਤਿਆਰ ਕੀਤੀ ਜਾਵੇਗੀ, ਜੋ ਦੂਸਰੀ ਖੰਡ ਤੋਂ ਵੱਖ ਹੈ ਅਤੇ ਮਕਸਦ ਹੈ ਕਿ ਮਿੱਲਾ ਦੀ ਆਮਦਨ ਵਧਾਈ ਜਾਵੇ ਤਾਂ ਜੋ ਗੰਨੇ ਦਾ ਉਤਪਾਦ ਕਰਨ ਵਾਲੇ ਕਿਸਾਨਾਂ ਨੂੰ ਮਿੱਲ ਤੋਂ ਫ਼ਸਲ ਦੀ ਰਾਸ਼ੀ ਉਸੇ ਵੇਲੇ ਮਿਲ ਸਕੇ।  

ਇਹ ਵੀ ਪੜ੍ਹੋ : ਸ਼ਿਵ ਸੈਨਾ ਹਿੰਦ ਦਾ ਐਲਾਨ: ਇਨ੍ਹਾਂ ਗੈਂਗਸਟਰਾਂ ਨੂੰ ਮਾਰਨ ਵਾਲੇ ਪੁਲਸ ਅਧਿਕਾਰੀਆਂ ਨੂੰ ਮਿਲੇਗਾ ਵੱਡਾ ਇਨਾਮ


author

Baljeet Kaur

Content Editor

Related News