ਅੱਜ 12 ਤੋਂ 4 ਵਜੇ ਤੱਕ 10 ਥਾਵਾਂ ''ਤੇ ਆਵਾਜਾਈ ਠੱਪ ਰੱਖਣਗੀਆਂ ਕਿਸਾਨ ਜਥੇਬੰਦੀਆਂ
Thursday, Nov 05, 2020 - 10:19 AM (IST)
ਗੁਰਦਾਸਪੁਰ (ਹਰਮਨ, ਜ. ਬ.): ਪਿਛਲੇ 35 ਦਿਨਾਂ ਤੋਂ ਗੁਰਦਾਸਪੁਰ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਜਿਥੇ ਕੇਂਦਰ ਸਰਕਾਰ ਖਿਲਾਫ ਧਰਨਾ ਜਾਰੀ ਰੱਖਿਆ, ਉਥੇ ਕਿਸਾਨਾਂ ਨੇ 5 ਨਵੰਬਰ ਨੂੰ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਰੂਪ ਰੇਖਾ ਵੀ ਤਿਆਰ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ 12 ਤੋਂ 4 ਵਜੇ ਤੱਕ ਮੁੱਖ ਸੜਕਾਂ 'ਤੇ ਚੱਕਾ ਜਾਮ ਕੀਤਾ ਜਾਵੇਗਾ, ਜਿਸ ਦੇ ਚਲਦਿਆਂ ਗੁਰਦਾਸਪੁਰ ਅੰਦਰ ਕਰੀਬ 10 ਥਾਵਾਂ 'ਤੇ ਧਰਨੇ ਦੇ ਕੇ ਆਵਾਜਾਈ ਠੱਪ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਨਤਕ ਅਦਾਰਿਆਂ ਨੂੰ ਵੇਚਣ ਵਾਲੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਖਤਮ ਕਰਨ ਵਾਲੇ ਕਾਲੇ ਕਾਨੂੰਨ ਲਿਆਂਦੇ ਗਏ ਹਨ ਪਰ ਕਿਸੇ ਵੀ ਸੂਰਤ ਵਿਚ ਇਹ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਜਿਸ ਦੀ ਲੰਮੀ ਉਮਰ ਲਈ ਰੱਖਿਆ ਸੀ ਕਰਵਾ ਚੌਥ ਉਸੇ ਨੂੰ ਚਿੱਟੇ ਕਫ਼ਨ 'ਚ ਲਿਪਟੇ ਵੇਖ ਪਤਨੀ ਦੇ ਉਡੇ ਹੋਸ਼
ਅੱਜ ਦੇ ਰੋਸ ਪ੍ਰਦਰਸ਼ਨ ਦੌਰਾਨ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਦੀ ਅਗਵਾਈ ਹੇਠ ਪਿੰਡ ਬਚਾਓ ਪੰਜਾਬ ਬਚਾਓ ਮੁਹਿੰਮ ਦੇ ਜਥੇ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਡਵੋਕੇਟ ਜਸਵਿੰਦਰ ਸਿੰਘ, ਕਰਨੈਲ ਸਿੰਘ ਜਖੇਪਾਲ, ਵਿਮਲ ਭਨੋਟ, ਦਰਸ਼ਨ ਸਿੰਘ, ਗੁਰਮੀਤ ਸਿੰਘ ਨੱਤ ਮੌਜੂਦ ਸਨ। ਇਸ ਮੌਕੇ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਪਿੰਡਾਂ ਅਤੇ ਪੰਜਾਬ ਨੂੰ ਤਾਂ ਹੀ ਬਚਾਇਆ ਜਾ ਸਕਦਾ ਹੈ ਜੇਕਰ ਪੰਜਾਬ ਦੀ ਕਿਸਾਨੀ ਬਚ ਸਕੇਗੀ। ਪਰ ਮੋਦੀ ਸਰਕਾਰ ਸਾਰਾ ਦੇਸ਼ ਪ੍ਰਾਈਵੇਟ ਅਦਾਰਿਆਂ ਨੂੰ ਵੇਚਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਕੈਪਟਨ ਨੇ ਉਨ੍ਹਾਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਈ. ਡੀ. ਤੇ ਆਮਦਨ ਕਰ ਦੇ ਨੋਟਿਸ ਭੇਜਣ ਦੇ ਸਮੇਂ 'ਤੇ ਚੁੱਕੇ ਸਵਾਲ