ਕਲਯੁੱਗੀ ਪਿਓ ਨੇ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ
Monday, Jun 24, 2019 - 03:01 PM (IST)

ਗੁਰਦਾਸਪੁਰ (ਵਿਨੋਦ) : ਭੈਣੀ ਮੀਆਂ ਖਾਂ ਪੁਲਸ ਸਟੇਸ਼ਨ ਅਧੀਨ ਆਉਂਦੇ ਇਕ ਪਿੰਡ 'ਚ ਕਲਯੁੱਗੀ ਪਿਉ ਵਲੋਂ ਆਪਣੀ ਹੀ ਨਾਬਾਲਗ ਧੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਸਿਵਲ ਹਸਪਤਾਲ 'ਚ ਦਾਖਲ ਪੀੜਤਾ ਨੇ ਦੱਸਿਆ ਕਿ ਲਗਭਗ ਤਿੰਨ ਮਹੀਨੇ ਪਹਿਲਾਂ ਉਸ ਦੀ ਮਾਂ ਦੀ ਮੌਤ ਹੋ ਗਈ ਸੀ। ਉਸ ਦੀ ਮਾਂ ਦੀ ਮੌਤ ਦੇ ਲਗਭਗ ਇਕ ਮਹੀਨੇ ਬਾਅਦ ਹੀ ਉਸ ਦਾ ਪਿਤਾ ਉਸ ਨਾਲ ਪਹਿਲਾ ਛੇੜਛਾੜ ਕਰਨ ਲੱਗਾ ਤੇ ਹੁਣ ਤਿੰਨ ਦਿਨ ਪਹਿਲਾਂ ਹੀ ਉਸ ਦੇ ਪਿਤਾ ਨੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਲਿਆ। ਇਸ ਸੰਬੰਧੀ ਪੀੜਤਾ ਨੇ ਸਾਰੀ ਜਾਣਕਾਰੀ ਆਪਣੇ ਦਾਦਾ ਨੂੰ ਦਿੱਤੀ ਅਤੇ ਦਾਦਾ ਨੇ ਇਸ ਸਬੰਧੀ ਭੈਣੀ ਮੀਆਂ ਖਾਂ ਪੁਲਸ ਨੂੰ ਸੂਚਿਤ ਕੀਤਾ। ਪੀੜਤਾ ਦੇ ਅਨੁਸਾਰ ਪੁਲਸ ਨੇ ਉਸ ਦੇ ਪਿਤਾ ਨੂੰ ਹਿਰਾਸਤ 'ਚ ਲੈ ਲਿਆ ਹੈ।