ਗੁਰਦਾਸਪੁਰ : ਮਲਬਾ ਹਟਾਉਣ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਖੂਨੀ ਝੜਪ, 55 ਸਾਲਾ ਬਜ਼ੁਰਗ ਦੀ ਮੌਤ
Thursday, Jul 01, 2021 - 06:44 PM (IST)

ਗੁਰਦਾਸਪੁਰ (ਗੁਰਪ੍ਰੀਤ) - ਗੁਰਦਾਸਪੁਰ ਦੇ ਪਿੰਡ ਗੋਤ ਪੋਖਰ ਵਿੱਚ ਘਰ ਦਾ ਮਲਬਾ ਹਟਾਉਣ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਈ ਖੂਨੀ ਝੜਪ ਦੌਰਾਨ 55 ਸਾਲਾ ਬਜ਼ੁਰਗ ਮਸਤਾਨ ਸਿੰਘ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਪੰਜਾਬ ਪੁਲਸ ਦੇ ਸਬ ਇੰਸਪੈਕਟਰ ’ਤੇ ਪੀੜਤ ਪਰਿਵਾਰ ਵਲੋਂ ਬਜ਼ੁਰਗ ਦੇ ਕਤਲ ਕਰਨ ਦੇ ਦੋਸ਼ ਲਗਾਏ ਗਏ ਹਨ। ਉਥੇ ਹੀ ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਥਾਣਾ ਤਿਬੜ ਦੀ ਪੁਲਸ ’ਤੇ ਨਿਰਪੱਖ ਜਾਂਚ ਨਾ ਕਰਨ ਅਤੇ ਸ੍ਰੀ ਹਰਗੋਬਿੰਦਪੂਰ ਮਾਰਗ ਬੰਦ ਕਰਕੇ ਪੁਲਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦੀ ਮੰਗ ਕਰਦੇ ਹੋਏ ਮੁਲਜ਼ਮਾਂ ਖ਼ਿਲਾਫ਼ 302 ਦਾ ਮਾਮਲਾ ਦਰਜ ਕਰਨ ਲਈ ਕਿਹਾ।
ਪੜ੍ਹੋ ਇਹ ਵੀ ਖ਼ਬਰ - 8 ਸਾਲਾ ਬੱਚੇ ਦੇ ਸਿਰ 'ਤੇ ਇੱਟ ਮਾਰ ਕਤਲ ਕਰਨ ਮਗਰੋਂ ਛੱਪੜ ’ਚ ਸੁੱਟੀ ਸੀ ਲਾਸ਼, ਮਾਮਲੇ 'ਚ ਦੋ ਦੋਸਤ ਗ੍ਰਿਫ਼ਤਾਰ
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਧੀ ਨੇ ਦੱਸਿਆ ਕਿ ਉਹ ਆਪਣਾ ਘਰ ਢਾਹ ਰਹੇ ਸੀ ਅਤੇ ਉਨ੍ਹਾਂ ਦੇ ਘਰ ਦਾ ਮਲਬਾ ਗਲੀ ਵਿੱਚ ਪਿਆ ਹੋਇਆ ਸੀ। ਗਲੀ ਵਿੱਚ ਪਏ ਮਲਬੇ ਨੂੰ ਲੈ ਕੇ ਮੁਹੱਲੇ ਵਿੱਚ ਰਹਿੰਦੇ ਸਬ ਇੰਸਪੈਕਟਰ ਲਖਵਿੰਦਰ ਨੇ ਉਨ੍ਹਾਂ ਨਾਲ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਨਾਲ ਮਾਰਕੁਟਾਈ ਕੀਤੀ। ਕੁੱਟਮਾਰ ਕਰਨ ’ਤੇ ਬਜ਼ੁਰਗ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਥਾਣਾ ਤਿਬੜ ਦੀ ਪੁਲਸ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਨਹੀਂ ਕਰ ਰਹੀ, ਜਿਸ ਕਰਕੇ ਉਨ੍ਹਾਂ ਨੇ ਅੱਜ ਗੁਰਦਾਸਪੁਰ ਤੋਂ ਸ਼੍ਰੀ ਹਰਗੋਬਿੰਦਪੂਰ ਰੋਡ ਨੂੰ ਜਾਮ ਕਰ ਪੁਲਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਪੜ੍ਹੋ ਇਹ ਵੀ ਖ਼ਬਰ - ਬਰਗਾੜੀ ਮੋਰਚਾ ਮੁੜ ਸ਼ੁਰੂ ਕਰਨ ਪੁੱਜੇ ਸਿਮਰਨਜੀਤ ਮਾਨ ਨੂੰ ਪੁਲਸ ਨੇ ਲਿਆ ਹਿਰਾਸਤ ’ਚ
ਇਸ ਪ੍ਰਦਰਸ਼ਨ ਦੌਰਾਨ ਪੀੜਤ ਪਰਿਵਾਰ ਨੇ ਮੰਗ ਕੀਤੀ ਕਿ ਦੋਸ਼ੀ ਸਬ ਇੰਸਪੈਕਟਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਿੱਬੜ ਦੇ ਐੱਸ.ਐੱਚ.ਓ. ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਗੋਤ ਪੋਖਰ ਵਿੱਚ ਘਰ ਦੇ ਮਲਬੇ ਨੂੰ ਲੈਕੇ ਦੋ ਧਿਰਾਂ ਵਿੱਚ ਝਗੜਾ ਹੋਇਆ ਹੈ, ਜਿਸ ’ਚ ਬਜ਼ੁਰਗ ਦੀ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦੇ ਕਤਲ ਦੀ ਸੁਲਝੀ ਗੁੱਥੀ, ਕਾਬੂ ਕੀਤੇ ਮੁਲਜ਼ਮ ਨੇ ਕੀਤੇ ਵੱਡੇ ਖ਼ੁਲਾਸੇ
ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਕਹਿ ਰਹੇ ਹਨ ਕਿ ਮੁਲਜ਼ਮ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ। ਫਿਲਹਾਲ ਬਿਆਨ ਦਰਜ ਕਰ ਜਿਸ ਤਰਾਂ ਪਰਿਵਾਰ ਵਾਲੇ ਕਹਿਣਗੇ, ਉਸੇ ਤਰ੍ਹਾਂ ਕੀਤਾ ਜਾਵੇਗਾ। ਇਸ ਗੱਲ ’ਤੇ ਧਰਨਾ ਸਮਾਪਤ ਕਰਵਾ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਵਿਚੋਲੇ ਨੇ ਰੱਖਿਆ ਅਜਿਹਾ 'ਓਹਲਾ' ਕੇ ਲਾੜੀ ਵਿਆਹੁਣ ਦੀ ਬਜਾਏ ਥਾਣੇ ਪੁੱਜਾ ਲਾੜਾ,ਹੈਰਾਨੀਜਨਕ ਹੈ ਪੂਰਾ ਮਾਮਲਾ