ਗੁਰਦਾਸਪੁਰ : ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ
Monday, Aug 26, 2019 - 10:44 AM (IST)
ਗੁਰਦਾਸਪੁਰ (ਹਰਮਨਪ੍ਰੀਤ, ਵਿਨੋਦ) : ਪੁਲਸ ਥਾਣਾ ਭੈਣੀ ਮੀਆਂ ਖਾਂ ਅਧੀਨ ਆਉਂਦੇ ਪਿੰਡ ਅਵਾਣ ਦੇ ਵਿਅਕਤੀ ਵੱਲੋਂ ਇਕ ਪਿੰਡ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਲੜਕੀ ਨੇ ਕਿਹਾ ਸੀ ਕਿ ਗੁਰਮੇਜ ਸਿੰਘ ਵਾਸੀ ਪਿੰਡ ਅਵਾਣ ਨੇ ਪਹਿਲਾਂ ਵੀ ਉਸ ਨਾਲ ਛੇੜਛਾੜ ਕੀਤੀ ਸੀ, ਜਿਸ ਸਬੰਧੀ ਉਸ ਦੇ ਮਾਤਾ-ਪਿਤਾ ਨੂੰ ਦੱਸਿਆ ਗਿਆ ਸੀ ਪਰ ਜੂਨ ਮਹੀਨੇ ਉਹ ਆਪਣੇ ਮਾਤਾ-ਪਿਤਾ ਨਾਲ ਖੇਤਾਂ ਵਿਚ ਗਈ ਸੀ, ਜਿਥੇ ਉਕਤ ਵਿਅਕਤੀ ਉਸ ਨੂੰ ਬੁਲਾ ਕੇ ਕਮਾਦ ਦੇ ਖੇਤਾਂ 'ਚ ਲੈ ਗਿਆ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ।
ਉਸ ਨੇ ਦੱਸਿਆ ਕਿ ਮੁਲਜ਼ਮ ਨੇ ਧਮਕੀ ਦਿੱਤੀ ਸੀ ਕਿ ਜੇਕਰ ਕਿਸੇ ਨੂੰ ਦੱਸਿਆ ਤਾਂ ਇਸ ਦਾ ਨਤੀਜਾ ਚੰਗਾ ਨਹੀਂ ਨਿਕਲੇਗਾ। ਇਸ ਦੇ ਬਾਅਦ ਵੀ ਉਹ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਨਾਹ ਕਰਦਾ ਰਿਹਾ। ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਸ ਨੇ ਗੁਰਮੇਜ ਸਿੰਘ ਖਿਲਾਫ ਧਾਰਾ 376, 506 ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।