ਕੁੜੀ ਨਾਲ ਜਬਰ-ਜ਼ਨਾਹ ਕਰਨ ਵਾਲਾ ਨਬਾਲਗ ਮੁਲਜ਼ਮ ਗ੍ਰਿਫਤਾਰ

Sunday, Sep 22, 2019 - 01:29 PM (IST)

ਕੁੜੀ ਨਾਲ ਜਬਰ-ਜ਼ਨਾਹ ਕਰਨ ਵਾਲਾ ਨਬਾਲਗ ਮੁਲਜ਼ਮ ਗ੍ਰਿਫਤਾਰ

ਗੁਰਦਾਸਪੁਰ (ਹਰਮਨਪ੍ਰੀਤ, ਵਿਨੋਦ) : ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ ਇਕ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਨਾਹ ਕਰਨ ਵਾਲੇ ਨਾਬਾਲਗ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮੁੰਡੇ ਤੋਂ ਇਲਾਵਾ ਉਸ ਦੇ ਮਾਤਾ-ਪਿਤਾ ਨੂੰ ਵੀ ਪਰਚੇ 'ਚ ਸ਼ਾਮਲ ਕੀਤਾ ਗਿਆ ਹੈ। ਪਰ ਉਹ ਦੋਵੇਂ ਅਜੇ ਵੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲੇ ਗੁਰਦਾਸਪੁਰ ਨੇੜੇ ਇਕ ਪਿੰਡ ਦੀ 27 ਸਾਲਾਂ ਕੁੜੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਕਿ ਹਰਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਰੂੜਾ ਬੁੱਟਰ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਫਿਲੌਰ ਲੈ ਗਿਆ ਸੀ। ਉਥੇ ਜਾ ਕੇ ਆਪਣੇ ਪਿਤਾ ਕੁਲਵਿੰਦਰ ਸਿੰਘ ਅਤੇ ਮਾਤਾ ਕੰਵਲਜੀਤ ਕੌਰ ਦੇ ਸਾਹਮਣੇ ਉਸ ਨੂੰ ਜਬਰਦਸਤੀ ਇਕ ਕਮਰੇ 'ਚ ਲੈ ਗਿਆ ਅਤੇ ਉਸ ਨਾਲ ਜਬਰ ਜ਼ਨਾਹ ਕੀਤਾ। ਕੁੜੀ ਨੇ ਦੋਸ਼ ਲਗਾਇਆ ਹੈ ਕਿ ਉਸ ਤੋਂ ਬਾਅਦ ਮੁਲਜ਼ਮ ਉਸ ਨੂੰ ਗੁਰਦਾਸਪੁਰ ਛੱਡ ਗਿਆ। ਇਸ ਤੋਂ ਬਾਅਦ 17 ਸਤੰਬਰ ਨੂੰ ਹਰਜੀਤ ਦੁਬਾਰਾ ਉਸ ਦੇ ਘਰ ਆ ਗਿਆ ਅਤੇ ਉਸ ਨੂੰ ਇੱਕਲੀ ਦੇਖ ਕੇ ਉਸ ਨਾਲ ਫਿਰ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਉਸ ਦਾ ਭਰਾ ਉਥੇ ਆ ਗਿਆ। ਉਸ ਨੂੰ ਦੇਖ ਕੇ ਉਹ ਧਮਕੀਆਂ ਦਿੰਦਾ ਹੋਇਆ ਫਰਾਰ ਹੋ ਗਿਆ। ਪੁਲਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਹਰਜੀਤ ਸਿੰਘ ਅਤੇ ਉਸ ਦੇ ਮਾਤਾ-ਪਿਤਾ ਦੇ ਖਿਲਾਫ 376, 511, 506 ਅਤੇ 120 ਬੀ ਅਧੀਨ ਕੇਸ ਦਰਜ ਕੀਤਾ ਸੀ। ਉਸ ਦਿਨ ਤੋਂ ਹਰਜੀਤ ਫਰਾਰ ਸੀ। ਅੱਜ ਕਿਸੇ ਗੁਪਤ ਸੂਚਨਾ 'ਤੇ ਹਰਜੀਤ ਨੂੰ ਸਠਿਆਲੀ ਪੁਲ ਤੋਂ ਗ੍ਰਿਫਤਾਰ ਕਰ ਲਿਆ ਗਿਆ। ਉਹ ਸਠਿਆਲੀ ਪੁਲ 'ਤੇ ਬੱਸ ਦਾ ਇੰਤਜ਼ਾਰ ਕਰ ਰਿਹਾ ਸੀ। ਇਸ ਲੜਕੇ ਦੀ ਉਮਰ 17 ਸਾਲ ਹੈ, ਜਿਸ ਕਾਰਣ ਉਹ ਨਾਬਾਲਗ ਦੱਸਿਆ ਜਾ ਰਿਹਾ ਹੈ।


author

Baljeet Kaur

Content Editor

Related News