ਨਾਬਾਲਗ ਪ੍ਰੇਮਿਕਾ ਨਾਲ ਸਰੀਰਕ ਸਬੰਧ ਬਣਾ ਕੀਤਾ ਵਿਆਹ ਤੋਂ ਇਨਕਾਰ, ਮਿਲੀ ਖੌਫ਼ਨਾਕ ਸਜ਼ਾ

Saturday, Aug 08, 2020 - 09:54 AM (IST)

ਨਾਬਾਲਗ ਪ੍ਰੇਮਿਕਾ ਨਾਲ ਸਰੀਰਕ ਸਬੰਧ ਬਣਾ ਕੀਤਾ ਵਿਆਹ ਤੋਂ ਇਨਕਾਰ, ਮਿਲੀ ਖੌਫ਼ਨਾਕ ਸਜ਼ਾ

ਗੁਰਦਾਸਪੁਰ (ਵਿਨੋਦ) : ਇਕ ਬ੍ਰਿਟਿਸ਼ ਨਾਗਰਿਕ ਨਾਬਾਲਗ ਪ੍ਰੇਮਿਕਾ ਨੇ ਪਾਕਿਸਤਾਨ 'ਚ ਆ ਕੇ ਆਪਣੇ ਪ੍ਰੇਮੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਪ੍ਰੇਮਿਕਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਨੇ ਆਪਣਾ ਜ਼ੁਰਮ ਸਵਿਕਾਰ ਕਰਦਿਆਂ ਕਿਹਾ ਕਿ ਪਾਕਿਸਤਾਨ ਦਾ ਰਹਿਣ ਵਾਲਾ ਨੌਜਵਾਨ ਉਸ ਨਾਲ ਨਿਕਾਹ ਕਰਵਾਉਣ ਦੀ ਗੱਲ ਕਰ ਕੇ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ ਅਤੇ ਹੁਣ ਨਿਕਾਹ ਕਰਨ ਤੋਂ ਇਨਕਾਰ ਕਰ ਰਿਹਾ ਸੀ।

ਇਹ ਵੀ ਪੜ੍ਹੋਂ : ਹਵਸ ਦੇ ਭੁੱਖੇ ਦੀ ਕਰਤੂਤ: ਅੱਧੀ ਰਾਤ ਨੂੰ ਘਰ 'ਚ ਦਾਖ਼ਲ ਹੋ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ

ਸਰਹੱਦ ਪਾਰ ਸੂਤਰਾਂ ਅਨੁਸਾਰ ਅੱਜ ਸਵੇਰੇ ਪੇਸ਼ਾਵਰ ਨਿਵਾਸੀ ਸਾਦਿਕ ਨੂੰ ਇਕ ਹੋਟਲ ਵਿਚ ਗੋਲੀ ਲੱਗਣ 'ਤੇ ਹਸਪਤਾਲ ਲਿਆਂਦਾ ਗਿਆ ਪਰ ਹਸਪਤਾਲ ਪਹੁੰਚਦਿਆਂ ਹੀ ਉਸ ਦੀ ਮੌਤ ਹੋ ਗਈ। ਸਾਦਿਕ ਦੇ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਦੱਸਿਆ ਕਿ ਸਾਦਿਕ ਕੁਝ ਕੁਝ ਸਮੇਂ ਤੋਂ ਬ੍ਰਿਟੇਨ ਵਿਚ ਰਹਿ ਰਿਹਾ ਸੀ ਅਤੇ ਉੱਥੇ ਉਸ ਦੀ ਬ੍ਰਿਟਿਸ਼ ਨਾਗਰਿਕ ਮੁਸਲਿਮ ਲੜਕੀ ਹਸੀਨ ਬੇਗ ਨਾਲ ਜਾਣ-ਪਛਾਣ ਹੋ ਗਈ। ਇਕ ਮਹੀਨਾ ਪਹਿਲਾਂ ਸਾਦਿਕ ਪਾਕਿਸਤਾਨ ਵਾਪਸ ਆਇਆ ਸੀ ਪਰ ਹਸੀਨ ਬੇਗ ਨਿਕਾਹ ਲਈ ਉਸ 'ਤੇ ਦਬਾਅ ਪਾ ਰਹੀ ਸੀ, ਜੋ ਉਸ ਨੂੰ ਸਵਿਕਾਰ ਨਹੀਂ ਸੀ ਅਤੇ ਨਾ ਹੀ ਸਾਦਿਕ ਹਸੀਨ ਬੇਗ ਨਾਲ ਨਿਕਾਹ ਕਰਨਾ ਚਾਹੁੰਦਾ ਸੀ। ਪੁਲਸ ਨੇ ਜਦੋਂ ਜਾਂਚ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਹਸੀਨ ਬੇਗ ਤਿੰਨ ਦਿਨ ਪਹਿਲਾਂ ਪਾਕਿਸਤਾਨ ਆਈ ਸੀ। ਪੁਲਸ ਨੇ ਤੁਰੰਤ ਕਾਰਵਾਈ ਕਰ ਕੇ ਹਸੀਨ ਬੇਗ ਨੂੰ ਪੇਸ਼ਾਵਰ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋਂ : ਭਰ ਗਰਮੀ 'ਚ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਆਮ ਵਰਗੀ ਰਹੀ


author

Baljeet Kaur

Content Editor

Related News