ਵੇਅਰ ਹਾਊਸ ਕਾਰਪੋਰੇਸ਼ਨ ਦੇ ਗੋਦਾਮ ''ਚ ਡਿਊਟੀ ਦੌਰਾਨ ਚੌਂਕੀਦਾਰ ਦੀ ਮੌਤ

Friday, Dec 11, 2020 - 01:43 PM (IST)

ਵੇਅਰ ਹਾਊਸ ਕਾਰਪੋਰੇਸ਼ਨ ਦੇ ਗੋਦਾਮ ''ਚ ਡਿਊਟੀ ਦੌਰਾਨ ਚੌਂਕੀਦਾਰ ਦੀ ਮੌਤ

ਗੁਰਦਾਸਪੁਰ (ਸਰਬਜੀਤ): ਬੀਤੀ ਰਾਤ ਪਿੰਡ ਮਾਨਕੌਰ ਨੇੜੇ ਸਥਿਤ ਵੇਅਰ ਹਾਊਸ ਕਾਰਪੋਰੇਸ਼ਨ ਗੋਦਾਮ 'ਚ ਤਾਇਨਾਤ ਚੌਂਕੀਦਾਰ ਦੀ ਡਿਊਟੀ ਦੌਰਾਨ ਰਾਤ ਨੂੰ ਮੌਤ ਹੋ ਗਈ। ਸਿਟੀ ਪੁਲਸ ਨੇ ਲਾਂਸ਼ ਨੂੰ ਕਬਜ਼ੇ ਵਿਚ ਲੈ ਕੇ 174 ਦੀ ਕਾਰਵਾਈ ਕਰ ਕੇ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਵਾਰਿਸਾਂ ਦੇ ਹਵਾਲੇ ਕਰ ਦਿੱਤੀ।

ਇਹ ਵੀ ਪੜ੍ਹੋ : ਵਿਆਹ ਵਾਲੇ ਘਰ 'ਚ ਪਏ ਕੀਰਨੇ: ਭੈਣ ਦੇ ਵਿਆਹ ਮੌਕੇ ਭੰਗੜੇ ਪਾਉਂਦੇ ਨੌਜਵਾਨ ਦੀ ਮੌਤ, ਲੁਟੇਰੇ ਵੀ ਚੁੱਕ ਗਏ ਫ਼ਾਇਦਾ

ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਮਾਨਕੌਰ ਸਿੰਘ ਨੇੜੇ ਸਥਿਤ ਵੇਅਰ ਹਾਊਸ ਦੇ ਗੋਦਾਮ 'ਚ ਤਾਇਨਾਤ ਚੌਂਕੀਦਾਰ ਸਤਨਾਮ ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਬੱਬੇਹਾਲੀ ਦੀ ਰਾਤ ਸਮੇਂ ਡਿਊਟੀ ਦੌਰਾਨ ਮੌਤ ਹੋ ਗਈ ਹੈ, ਜਿਸ 'ਤੇ ਉਨ੍ਹਾਂ ਨੇ ਪੁਲਸ ਪਾਰਟੀ ਦੇ ਨਾਲ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਲਿਆਦਾ, ਜਿਸ ਦਾ ਪੋਸਟਮਾਰਟਮ ਕਰਵਾ ਕੇ ਵਾਰਿਸ਼ਾਂ ਨੂੰ ਸੌਂਪ ਦਿੱਤੀ। ਦੂਜੇ ਪਾਸੇ ਮ੍ਰਿਤਕ ਦੇ ਲੜਕੇ ਨਵਪ੍ਰੀਤ ਸਿੰਘ ਨੇ ਮੰਗ ਕੀਤੀ ਕਿ ਅਜੇ ਉਸਦੇ ਪਿਤਾ ਦੀ ਨੌਕਰੀ ਰਹਿੰਦੀ ਹੈ, ਇਸ ਲਈ ਉਸਨੂੰ ਤਰਸ ਦੇ ਆਧਾਰ 'ਤੇ ਨੌਕਰੀ ਦਿੱਤੀ ਜਾਵੇ ਤਾਂ ਜੋ ਉਸ ਦੇ ਘਰ ਦਾ ਗੁਜ਼ਾਰਾ ਚੱਲ ਸਕੇ।

ਇਹ ਵੀ ਪੜ੍ਹੋ : ਅਕਾਲੀ ਦਲ ਦੀ ਕੇਂਦਰ ਨੂੰ ਚਿਤਾਵਨੀ, ਕਾਂਗਰਸ ਦੀਆਂ 'ਪਾੜੋ ਤੇ ਰਾਜ ਕਰੋ' ਵਾਲੀਆਂ ਬੱਜਰ ਗਲਤੀਆਂ ਨਾ ਦੁਹਰਾਓ'


author

Baljeet Kaur

Content Editor

Related News