ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਤਿਆਰੀਆਂ ਮੁਕੰਮਲ
Monday, Aug 24, 2020 - 05:42 PM (IST)
ਗੁਰਦਾਸਪੁਰ (ਗੁਰਪ੍ਰੀਤ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਵਿਆਹ ਪੁਰਬ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਦੇ ਚੱਲਦੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਵਾਰ ਸਾਦੇ ਢੰਗ ਨਾਲ ਸਮਾਗਮ ਕੀਤਾ ਜਾਵੇਗਾ ਤੇ ਨਗਰ ਕੀਰਤਨ 'ਤੇ ਵੀ ਪਾਬੰਧੀ ਲਗਾ ਦਿੱਤੀ ਗਈ ਹੈ। ਇਸ ਸਭ ਦੇ ਬਾਵਜੂਦ ਸੰਗਤਾਂ ਵੱਡੀ ਗਿਣਤੀ 'ਚ ਗੁਰਦੁਆਰਾ ਕੰਧ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।
ਇਹ ਵੀ ਪੜ੍ਹੋ : ਇਹ ਹੈ ਭਾਰਤ ਦੀ ਸਭ ਤੋਂ ਸੁੰਦਰ ਗੋਲਫਰ, ਤੈਰਾਕੀ 'ਚ ਵੀ ਰਹਿ ਚੁੱਕੀ ਹੈ ਚੈਪੀਅਨ (ਵੇਖੋ ਤਸਵੀਰਾਂ)
ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਮੈਨੇਜਰ ਗੁਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਬੇਸ਼ੱਕ ਨਗਰ ਕੀਰਤਨ ਕੱਢਣ ਦੀ ਇਜ਼ਾਜਤ ਨਹੀਂ ਦਿੱਤੀ ਪਰ ਉਨ੍ਹਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਤੋਂ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ ਅਤੇ ਕੱਲ੍ਹ 25 ਅਗਸਤ ਨੂੰ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਵਾਲੇ ਦਿਨ ਵੀ ਗੁਰਦੁਆਰਾ ਸਾਹਿਬ ਦੇ ਅੰਦਰ ਦੀਵਾਨ ਸਜਾਇਆ ਜਾਵੇਗਾ ਅਤੇ ਗੁਰਬਾਣੀ ਦਾ ਪ੍ਰਸਾਰ ਹੋਵੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਕਾਰਨ ਇਸ ਵਾਰ ਕੁਝ ਵੀ ਗੁਰਦੁਆਰਾ ਸਾਹਿਬ ਤੋਂ ਬਾਹਰ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪਿਓ ਨੇ ਟੱਪੀਆਂ ਦਰਿੰਦਗੀਆਂ ਦੀਆਂ ਹੱਦਾਂ, ਪਤਨੀ ਦੀ ਮੌਤ ਤੋਂ ਬਾਅਦ ਧੀ ਨਾਲ ਕੀਤਾ ਜਬਰ-ਜ਼ਿਨਾਹ