ਪੁਲਸ ਨੇ ਹੈਰੋਇਨ ਸਮੇਤ ਪਤੀ-ਪਤਨੀ ਨੂੰ ਕੀਤਾ ਗ੍ਰਿਫ਼ਤਾਰ

Thursday, Oct 22, 2020 - 02:56 PM (IST)

ਪੁਲਸ ਨੇ ਹੈਰੋਇਨ ਸਮੇਤ ਪਤੀ-ਪਤਨੀ ਨੂੰ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ (ਵਿਨੋਦ): ਦੀਨਾਨਗਰ ਦੀ ਪੁਲਸ ਨੇ ਪਤੀ-ਪਤਨੀ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਰੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਪੁਲ ਸੂਆ ਨੇੜੇ ਮੱਠ ਵਾਲ ਕਾਲਜ ਦੀਨਾਨਗਰ ਨਾਕਾ ਲਗਾਇਆ ਹੋਇਆ ਸੀ। ਇਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। 

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਖ਼ਿਲਾਫ਼ ਦਸਤਾਰਾਂ ਦੀ ਬੇਅਦਬੀ ਦੇ ਮਾਮਲੇ 'ਚ ਨਿਹੰਗ ਸਿੰਘ ਨੇ ਪੁਲਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ

ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਕਰਨ 'ਤੇ ਦੋਸ਼ੀਆਂ ਨੇ ਆਪਣੀ ਪਛਾਣ ਪਤੀ-ਪਤਨੀ ਵਜੋਂ ਅਮਰ ਪੁੱਤਰ ਸੁਰਜੀਤ ਕੁਮਾਰ, ਪ੍ਰੀਆ ਪਤਨੀ ਅਮਰ ਵਾਸੀ ਸ਼ਾਸੀਆ ਮੁਹੱਲਾ ਪੁਰਾਣੀ ਆਬਾਦੀ ਅਵਾਂਖਾ ਵਜੋਂ ਦਿੱਤੀ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਖ਼ੁਦਕੁਸ਼ੀ ਮਾਮਲੇ 'ਚ ਸਬ-ਇੰਸਪੈਕਟਰ ਬੀਬੀ ਸੰਦੀਪ ਕੌਰ ਗ੍ਰਿਫ਼ਤਾਰ


author

Baljeet Kaur

Content Editor

Related News