ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ
Saturday, Jan 11, 2020 - 03:40 PM (IST)

ਗੁਰਦਾਸਪੁਰ (ਵਿਨੋਦ, ਹਰਮਨਪ੍ਰੀਤ) : ਦੀਨਾਨਗਰ ਪੁਲਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਵਿਅਕਤੀ ਖਿਲਾਫ 22-61-85 ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮੋਹਨ ਲਾਲ ਨੇ ਦੱਸਿਆ ਕਿ ਏ. ਐੱਸ. ਆਈ. ਜੋਗਿੰਦਰ ਸਿੰਘ ਨੇ ਪੁਲਸ ਪਾਰਟੀ ਦੇ ਨਾਲ ਬਾਈਪਾਸ ਬੈਰੀਅਰ ਤੋਂ ਮੁਲਜ਼ਮ ਜਗਦੀਪ ਸਿੰਘ ਉਰਫ਼ ਹੈਪੀ ਪੁੱਤਰ ਸੂਰਤੀ ਸਿੰਘ ਨਿਵਾਸੀ ਮਕਾਨ ਨੰ. 7 ਗਾਰਡਨ ਐਵੇਨਿਊ ਜੇਲ ਰੋਡ ਗੁਰਦਾਸਪੁਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਸੀ, ਜਿਸ ਕੋਲ ਨਸ਼ੇ ਵਾਲਾ ਪਦਾਰਥ ਸੀ। ਇਸ ਦੇ ਸਬੰਧ 'ਚ ਏ. ਐੱਸ. ਆਈ. ਜੋਗਿੰਦਰ ਸਿੰਘ ਨੇ ਮੈਨੂੰ ਸੂਚਿਤ ਕੀਤਾ, ਜਿਸ 'ਤੇ ਮੈਂ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚ ਕੇ ਕਾਬੂ ਕੀਤੇ ਮੁਲਜ਼ਮ ਦੀ ਤਲਾਸ਼ੀ ਕੀਤੀ ਤਾਂ ਮੁਲਜ਼ਮ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ।