ਨਸ਼ੇ ਵਾਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਦੋ ਗ੍ਰਿਫਤਾਰ

Sunday, Jul 14, 2019 - 03:48 PM (IST)

ਨਸ਼ੇ ਵਾਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਦੋ ਗ੍ਰਿਫਤਾਰ

ਗੁਰਦਾਸਪੁਰ (ਗੁਰਪ੍ਰੀਤ) : ਬਟਾਲਾ ਸੀ.ਆਈ.ਏਸ. ਸਟਾਫ ਦੀ ਪੁਲਸ ਵਲੋਂ ਇਕ ਮਹਿਲਾ ਤੇ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਬਟਾਲਾ ਦੇ ਸੀ.ਆਈ.ਏ. ਸਟਾਫ ਦੇ ਇੰਸਪੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵਲੋਂ ਨਾਕਾਬੰਦੀ ਦੌਰਾਨ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਐਕਟੀਵਾ 'ਤੇ ਆ ਰਹੇ ਜੋੜੇ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 5 ਗ੍ਰਾਮ ਹੈਰੋਇਨ ਤੇ 3000 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਤੇ ਰਜਨੀ ਵਜੋਂ ਹੋਈ ਹੈ ਜਦਕਿ ਇਨ੍ਹਾਂ ਦੋਵਾਂ ਦਾ ਕੋਈ ਰਿਸ਼ਤਾ ਵੀ ਨਹੀਂ ਹੈ। ਪੁਲਸ ਮੁਤਾਬਕ ਸੁਖਜਿੰਦਰ ਸਿੰਘ 'ਤੇ ਪਹਿਲਾਂ ਮਾਮਲਾ ਦਰਜ ਹੈ ਤੇ ਜੋ ਇਨ੍ਹਾਂ ਕੋਲ ਐਕਟੀਵਾ ਹੈ ਉਸ 'ਤੇ ਵੀ ਜਾਅਲੀ ਨੰਬਰ ਪਾਇਆ ਗਿਆ ਹੈ। ਪੁਲਸ ਨੇ ਦੋਵਾਂ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Baljeet Kaur

Content Editor

Related News